20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਥੇਦਾਰ ਮਨਮੋਹਣ ਖੇੜਾ ਨੇ 21 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਨੇ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ

ਮਾਛੀਵਾੜਾ ਸਾਹਿਬ (ਲੁਧਿਆਣਾ), 20 ਅਗਸਤ (ਰਾਜਦੀਪ ਸਿੰਘ ਅਲਬੇਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ...

ਅਜੀਤ ਡੈਸਕ 20-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 20 ਅਗਸਤ (ਰਾਜਦੀਪ ਸਿੰਘ ਅਲਬੇਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਖੇੜਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਇਸ ਬੰਦ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਜਥੇਦਾਰ ਮਨਮੋਹਨ ਸਿੰਘ ਖੇੜਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ ਅਤੇ ਇਸ ਮਾਮਲੇ ਵਿਚ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੌਰਾਨ ਮੈਡੀਕਲ ਸਹੂਲਤਾਂ, ਵਿਆਹ ਸਮਾਗਮਾਂ ਵਿਚ ਆਉਣ ਜਾਣ, ਏਅਰਪੋਰਟ ’ਤੇ ਆਉਣ-ਜਾਣ ਵਾਲਿਆਂ ਨੂੰ ਖੁੱਲ੍ਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਟਿੱਪਰ ਅਤੇ ਟਰੱਕ ਦੀ ਟੱਕਰ ਵਿਚ ਇਕ ਚਾਲਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਲੜਕੀਆਂ ਦੇ ਲਾਪਤਾ ਹੋਣ ਦੇ ਵਧਦੇ ਮਾਮਲੇ ਮਾਛੀਵਾੜਾ ਪੁਲਿਸ ਲਈ ਬਣੇ ਸਿਰਦਰਦ