21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਘਨੌਰ ਵਿਚ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਰਿਹਾ ਪੂਰਨ ਅਸਰ; ਬਾਜ਼ਾਰ ਰਹੇ ਬੰਦ

ਘਨੌਰ, 21ਅਗਸਤ (ਸਰਦਾਰਾ ਸਿੰਘ ਲਾਛੜੂ )- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਘਨੌਰ ਵਿਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਬੰਦ ਦੌਰਾਨ ਸਵੇਰੇ 7 ਵਜੇ ਤੋਂ ਲੈ ਕੇ 8:30 ਵਜੇ ਤੱਕ ਘਨੌਰ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ ਅਤੇ ਕਿਸੇ ਵੀ ਥਾਂ 'ਤੇ ਕੋਈ ਦੁਕਾਨ ਨਹੀਂ ਖੁੱਲ੍ਹੀ।

ਅਜੀਤ ਡੈਸਕ 21-08-2026

ਕੌਮੀ ਇਨਸਾਫ਼ ਮੋਰਚੇ ਦੀ ਇਸ ਅਪੀਲ ਤਹਿਤ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਵਪਾਰਕ ਅਤੇ ਨਿੱਜੀ ਸੇਵਾਵਾਂ ਨੂੰ ਬੰਦ ਰੱਖਿਆ ਗਿਆ ਹੈ, ਜਦਕਿ ਐਮਰਜੈਂਸੀ ਸੇਵਾਵਾਂ ਇਸ ਬੰਦ ਤੋਂ ਪੂਰੀ ਤਰ੍ਹਾਂ ਮੁਕਤ ਰਹੀਆਂ ਹਨ। ਘਨੌਰ ਦੇ ਦੁਕਨਦਾਰਾਂ ਅਤੇ ਵਪਾਰੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਇਸ ਸੰਘਰਸ਼ ਨੂੰ ਆਪਣਾ ਭਰਵਾਂ ਸਮਰਥਨ ਦਿੰਦਿਆਂ ਸਵੇਰ ਦੇ ਸਮੇਂ ਆਪਣੇ ਕਾਰੋਬਾਰ ਬੰਦ ਰੱਖ ਕੇ ਇਸ ਸੱਦੇ ਨੂੰ ਕਾਮਯਾਬ ਬਣਾਇਆ।

ਪਿਛਲੀ ਖ਼ਬਰ ਧਾਰਮਿਕ ਨਗਰ ਤਲਵੰਡੀ ਸਾਬੋ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ,ਆਵਾਜਾਈ ਠੱਪ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੀ ਕਾਲ ਦਾ ਫਿਰੋਜ਼ਪੁਰ ਵਿਚ ਪੂਰਨ ਅਸਰ