21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਧਾਰਮਿਕ ਨਗਰ ਤਲਵੰਡੀ ਸਾਬੋ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ,ਆਵਾਜਾਈ ਠੱਪ

ਤਲਵੰਡੀ ਸਾਬੋ, (ਬਠਿੰਡਾ), 21 ਅਗਸਤ (ਰਣਜੀਤ ਸਿੰਘ ਰਾਜੂ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਲੈ ਕੇ ਅੱਜ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਪੰਜਾਬ ਸਰਕਾਰ ਵਲੋਂ ਪਵਿੱਤਰ ਕਰਾਰ ਦਿੱਤੇ ਗਏ ਇਤਿਹਾਸਕ ਨਗਰ ਤਲਵੰਡੀ ਸਾਬੋ ’ਚ ਭਰਵਾਂ ਹੁੰਗਾਰਾ ਮਿਲਿਆ ਹੈ।

ਅਜੀਤ ਡੈਸਕ 21-08-2026

ਤਲਵੰਡੀ ਸਾਬੋ, (ਬਠਿੰਡਾ), 21 ਅਗਸਤ (ਰਣਜੀਤ ਸਿੰਘ ਰਾਜੂ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਲੈ ਕੇ ਅੱਜ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਪੰਜਾਬ ਸਰਕਾਰ ਵਲੋਂ ਪਵਿੱਤਰ ਕਰਾਰ ਦਿੱਤੇ ਗਏ ਇਤਿਹਾਸਕ ਨਗਰ ਤਲਵੰਡੀ ਸਾਬੋ ’ਚ ਭਰਵਾਂ ਹੁੰਗਾਰਾ ਮਿਲਿਆ ਹੈ। ਨਗਰ ਦੇ ਬਾਜ਼ਾਰਾਂ ’ਚ ਵੱਡੀ ਗਿਣਤੀ ਦੁਕਾਨਾਂ ਬੰਦ ਹਨ ਅਤੇ ਸੜਕੀ ਆਵਾਜਾਈ ਬਿਲਕੁਲ ਠੱਪ ਪਈ ਹੈ।ਸੜਕਾਂ ਤੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਕਿਤੇ ਨਜ਼ਰ ਨਹੀਂ ਆ ਰਹੀ। ਉਧਰ ਪਤਾ ਲੱਗਾ ਹੈ ਕਿ ਸਿੱਖ ਜਥੇਬੰਦੀਆਂ ਵਲੋਂ 9 ਕੁ ਵਜੇ ਕੁਝ ਸੜਕਾਂ ’ਤੇ ਸੰਕੇਤਕ ਧਰਨੇ ਦਿੱਤੇ ਜਾਣਗੇ ਜਦੋਂਕਿ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਵਿਖੇ 10 ਵਜੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ।

ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਮਹਿਲ ਕਲਾਂ ਮੁਕੰਮਲ ਬੰਦ ਅਗਲੀ ਖ਼ਬਰ ਘਨੌਰ ਵਿਚ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਰਿਹਾ ਪੂਰਨ ਅਸਰ; ਬਾਜ਼ਾਰ ਰਹੇ ਬੰਦ