21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ

ਸੁਲਤਾਨਪੁਰ ਲੋਧੀ,21 ਅਗਸਤ (ਥਿੰਦ,ਲਾਡੀ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ, ਵਿਉਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਪਵਿੱਤਰ ਨਗਰੀ ਦੇ ਸਾਰੇ ਬਾਜ਼ਾਰ ਬੰਦ ਹਨ। ਸ਼ਹਿਰ ਦੀ ਹਦੂਦ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਅੱਜ ਛੁੱਟੀ ਕਰ ਦਿੱਤੀ ਗਈ ਸੀ।

ਅਜੀਤ ਡੈਸਕ 21-08-2026

ਸੁਲਤਾਨਪੁਰ ਲੋਧੀ,21 ਅਗਸਤ (ਥਿੰਦ,ਲਾਡੀ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ, ਵਿਉਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਪਵਿੱਤਰ ਨਗਰੀ ਦੇ ਸਾਰੇ ਬਾਜ਼ਾਰ ਬੰਦ ਹਨ। ਸ਼ਹਿਰ ਦੀ ਹਦੂਦ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਅੱਜ ਛੁੱਟੀ ਕਰ ਦਿੱਤੀ ਗਈ ਸੀ। ਸ਼ਹਿਰ ਦਾ ਬੱਸ ਸਟੈਂਡ ਵੀ ਸੁੰਨ ਸਾਨ ਨਜ਼ਰ ਆ ਰਿਹਾ ਹੈ। ਵੱਖ ਵੱਖ ਕਿਸਾਨ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ ਹੈ। ਵਾਰਿਸ ਪੰਜਾਬ ਪਾਰਟੀ ਦੇ ਆਗੂ ਬੋਹੜ ਸਿੰਘ ਹਜ਼ਾਰਾ, ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ, ਨੇ ਦੱਸਿਆ ਕਿ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਅਵਾਜ਼ ਉਠਾਉਣ।

ਪਿਛਲੀ ਖ਼ਬਰ ਤਲਵੰਡੀ ਸਾਬੋ ਸੁਸਾਇਟੀ ਚੋਣ ਲਈ ਵੋਟਿੰਗ ਸ਼ੁਰੂ, ਭਾਰੀ ਪੁਲਿਸ ਬਲ ਤਾਇਨਾਤ ਅਗਲੀ ਖ਼ਬਰ ਅਟਾਰੀ ਸਰਹੱਦ ਨੂੰ ਜਾਂਦੇ ਮੁੱਖ ਮਾਰਗ ’ਤੇ ਪਈ ਸੁੰਨਸਾਨ