ਹਰਚੋਵਾਲ 21 ਅਗਸਤ (ਰਣਜੋਧ ਸਿੰਘ ਭਾਮ /ਢਿੱਲੋਂ) ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਹਰਚੋਵਾਲ ਵਿਖੇ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਬੰਦ ਦਾ ਸੱਦਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤਾ ਗਿਆ ਸੀ।
ਹਰਚੋਵਾਲ ਦੇ ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਿਸ ਕਾਰਨ ਬਾਜ਼ਾਰ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨੀ ਛਾਈ ਰਹੀ। ਬੰਦ ਦੌਰਾਨ ਲੋਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਬੰਦ ਦੇ ਸਮਰਥਕਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਮਕਸਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਸਰਕਾਰ ਤੱਕ ਮਜ਼ਬੂਤੀ ਨਾਲ ਪਹੁੰਚਾਉਣਾ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਇਸ ਬੰਦ ਦੀ ਹਮਾਇਤ ਕੀਤੀ ਗਈ।
ਹਰਚੋਵਾਲ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤਮਈ ਰਿਹਾ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਨਾਲ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ।