21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੀ ਕਾਲ ਦੌਰਾਨ ਮਾਛੀਵਾੜਾ ਸਾਹਿਬ ਰਿਹਾ ਮੁਕੰਮਲ ਬੰਦ ਪੁਲਿਸ ਪ੍ਰਸ਼ਾਸਨ ਮੁਸਤੈਦ

ਮਾਛੀਵਾੜਾ ਸਾਹਿਬ, 21 ਅਗਸਤ (ਰਾਜਦੀਪ ਸਿੰਘ ਅਲਬੇਲਾ)-ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਅਸਰ ਮਾਛੀਵਾੜਾ ਸਾਹਿਬ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲਿਆ ਸਵੇਰ ਤੋਂ ਹੀ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ ਬੇਸ਼ੱਕ ਦੀ ....

ਅਜੀਤ ਡੈਸਕ 21-08-2026
ਮਾਛੀਵਾੜਾ ਸਾਹਿਬ, 21 ਅਗਸਤ (ਰਾਜਦੀਪ ਸਿੰਘ ਅਲਬੇਲਾ)-ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਅਸਰ ਮਾਛੀਵਾੜਾ ਸਾਹਿਬ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲਿਆ ਸਵੇਰ ਤੋਂ ਹੀ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ ਬੇਸ਼ੱਕ ਦੀ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੋਲੀਆਂ ਗਈਆਂ ਸੀ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁਕਾਨਦਾਰਾਂ ਨੂੰ ਬੰਦ ਸਹਿਯੋਗ ਦੇਣ ਦੀ ਅਪੀਲ ਤੋਂ ਬਾਅਦ ਦੁਕਾਨਦਾਰਾਂ ਨੇ ਬੰਦ ਕਰ ਦਿੱਤੀਆਂ । ਕੁਹਾੜਾ ਮਾਰਗ ਤੇ ਪੈਂਦੇ ਮਾਲਵਾ ਚੌਂਕ ਚ ਵੀ ਪੂਰੀ ਤਰ੍ਹਾਂ ਚੱਕਾ ਜਾਮ ਕਰ ਦਿੱਤਾ ਜਿੱਥੇ ਕਿ ਆਵਾਜਾਈ ਨੂੰ ਪ੍ਰਭਾਵਿਤ ਰਹੀ  ਥਾਣਾ ਮੁਖੀ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਖਾਲਸਾ ਚੌਂਕ ਅਤੇ ਹੋਰ ਅਨੇਕਾਂ ਚੌਂਕਾਂ ਦੇ ਵਿੱਚ ਮੁਸਤੈਦੀ ਨਾਲ ਡਿਊਟੀ ਦਿੰਦੇ ਦਿਖਾਈ ਦਿੱਤੇ ਅਤੇ ਆਉਣ ਜਾਣ ਵਾਲੇ ਲੋਕਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੂਰੀ ਬਾਜ਼ ਅੱਖ ਰੱਖੀ ਜਾ ਰਹੀ ਹੈ ‌‌।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਅੱਡਾ ਕੋਟਫ਼ਤੂਹੀ ਬਾਜਾਰ ਪੂਰਨ ਤੌਰ ’ਤੇ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਹਿਯੋਗ