21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖੰਨਾ ’ਚ ਪੰਜਾਬ ਬੰਦ ਦਾ ਅਸਰ, ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਖੰਨਾ, 21 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਪੰਜਾਬ ਬੰਦ ਦੇ ਸੱਦੇ ਦਾ ਜਬਰਦਸਤ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢ ਕੇ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸ਼ਹਿਰ ਦੇ ਤਕਰੀਬਨ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਨਜ਼ਰ ਆਏ।

ਅਜੀਤ ਡੈਸਕ 21-08-2026

ਖੰਨਾ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਦੁਕਾਨਦਾਰਾਂ ਨੂੰ ਦੁਪਹਿਰ 2 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਰੋਸ ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਬੰਦ ਵਿੱਚ ਸਹਿਯੋਗ ਕਰਨ ਲਈ ਕਿਹਾ ਗਿਆ।

ਇਸ ਮੌਕੇ ਜਤਿੰਦਰ ਸਿੰਘ ਈਸੜੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕੈਦੀ ਦੀ ਕਾਨੂੰਨੀ ਸਜ਼ਾ ਪੂਰੀ ਹੋ ਚੁੱਕੀ ਹੈ ਤਾਂ ਉਸ ਨੂੰ ਜੇਲ੍ਹ ਵਿੱਚ ਰੱਖਣਾ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੈਦੀ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਜੇਕਰ ਉਸ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤਾਂ ਕਾਨੂੰਨ ਮੁਤਾਬਕ ਉਸ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਜੀਟੀ ਰੋਡ ਅੱਡਾ ਟਾਂਗਰਾ ਵਿਖੇ ਬਣਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਣਾ ਮੁਕੰਮਲ ਬੰਦ