21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਮਦਾਸ ਦੇ ਪਿੰਡ ਜੱਟਾ ਵਿਖੇ ਗ੍ਰਨੇਡ ਧਮਾਕਾ: ਐੱਸ.ਪੀ. ਰਮਨਦੀਪ ਸਿੰਘ ਵੱਲੋਂ ਅਹਿਮ ਖੁਲਾਸੇ

ਅਜਨਾਲਾ, ਰਮਦਾਸ, ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ )-ਹਲਕਾ ਅਜਨਾਲਾ ਦੇ ਕਸਬਾ ਰਮਦਾਸ ਨੇੜਲੇ ਪਿੰਡ ਜੱਟਾ ਵਿਖੇ ਬੀਤੀ ਰਾਤ ਇੱਕ ਘਰ ’ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 21-08-2026

ਅਜਨਾਲਾ, ਰਮਦਾਸ, ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ )-ਹਲਕਾ ਅਜਨਾਲਾ ਦੇ ਕਸਬਾ ਰਮਦਾਸ ਨੇੜਲੇ ਪਿੰਡ ਜੱਟਾ ਵਿਖੇ ਬੀਤੀ ਰਾਤ ਇੱਕ ਘਰ ’ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਜਿਸ ਵਿਅਕਤੀ ਦਲਜੀਤ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਸ ਦਾ ਅਪਰਾਧਿਕ ਪਿਛੋਕੜ ਸਾਹਮਣੇ ਆਇਆ ਹੈ। ਪੁਲਿਸ ਇਸ ਪੱਖ ਨੂੰ ਵੀ ਜਾਂਚ ਦਾ ਅਹਿਮ ਹਿੱਸਾ ਮੰਨ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਅਸਲ ਕਾਰਨ ਕੀ ਹੈ, ਹਮਲਾ ਕਿਸ ਵੱਲੋਂ ਕੀਤਾ ਗਿਆ ਅਤੇ ਇਸ ਵਿੱਚ ਕੌਣ-ਕੌਣ ਸ਼ਾਮਲ ਹੈ, ਇਸ ਸਬੰਧੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ ਅਗਲੀ ਖ਼ਬਰ ਜੈਤੋ ਨਿਵਾਸੀਆਂ ਨੇ ਬੰਦ ਨੂੰ ਦਿੱਤਾ ਵੱਡਾ ਹੁੰਗਾਰਾ