21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਸਬਾ ਮਮਦੋਟ ਮੁਕੰਮਲ ਬੰਦ

ਮਮਦੋਟ (ਫ਼ਿਰੋਜ਼ਪੁਰ ) 21 ਅਗਸਤ ( ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ ) - ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ । ਸਿੱਖ ਸੰਗਠਨਾਂ ਵੱਲੋਂ ਦਿੱਤੇ ਗਏ ਬੰਦ ਦੇ ਇਸ ਸੱਦੇ ਦਾ ਰਾਜ਼ ਦੇ ਸਮੁੱਚੇ ਭਾਈਚਾਰਿਆਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ ।

ਅਜੀਤ ਡੈਸਕ 21-08-2026

ਮਮਦੋਟ (ਫ਼ਿਰੋਜ਼ਪੁਰ ) 21 ਅਗਸਤ ( ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ ) - ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ । ਸਿੱਖ ਸੰਗਠਨਾਂ ਵੱਲੋਂ ਦਿੱਤੇ ਗਏ ਬੰਦ ਦੇ ਇਸ ਸੱਦੇ ਦਾ ਰਾਜ਼ ਦੇ ਸਮੁੱਚੇ ਭਾਈਚਾਰਿਆਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ । ਕਸਬਾ ਮਮਦੋਟ ਵਿਖੇ ਬੰਦ ਨੂੰ ਪੂਰਨ ਸਮਰਥਨ ਦਿੰਦਿਆਂ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰੱਖੇ ਗਏ , ਇਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਵਾਹਿਗੁਰੂ ਦਾ ਜਾਪ ਕਰਦਿਆਂ ਕਸਬੇ ਦੇ ਬਾਜ਼ਾਰਾਂ ਵਿੱਚ ਸ਼ਾਂਤਮਈ ਮਾਰਚ ਕੀਤਾ ਗਿਆ । ਇਸ ਦੇ ਨਾਲ ਹੀ ਕੌਮੀ ਇਨਸਾਫ਼ ਮੋਰਚੇ ਦੇ ਝੰਡੇ ਹੇਠ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਵਾਰਿਸ ਪੰਜਾਬ ਸਮੇਤ ਵੱਖ-ਵੱਖ ਸਿੱਖ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੰਦਿਆਂ ਫ਼ਿਰੋਜ਼ਪੁਰ ਫ਼ਾਜ਼ਿਲਕਾ ਮਾਰਗ ਨੂੰ ਮੁਕੰਮਲ ਤੌਰ ਤੇ ਬੰਦ ਰੱਖਿਆ ਗਿਆ । ਇੱਥੇ ਖਾਸ ਗੱਲ ਇਹ ਵੇਖਣ ਨੂੰ ਮਿਲੀ ਕਿ ਭਾਂਵੇ ਇਹ ਬੰਦ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨ ਕਰਕੇ ਕੀਤਾ ਗਿਆ ਸੀ, ਪਰੰਤੂ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂ ਵੀ ਇਸ ਬੰਦ ਨੂੰ ਸਮਰਥਨ ਦੇਣ ਲਈ ਪਹੁੰਚੇ ਹੋਏ ਸਨ ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਗਲੀ ਖ਼ਬਰ ਬਲਾਕ ਹਰਸਾ ਛੀਨਾ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ