21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਆਹ ਦਾ ਝਾਂਸਾ ਦੇ ਕੇ ਠੱਗਣ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ, ਮੁਲਜ਼ਮ ਫਰਾਰ

ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਪਰਿਵਾਰ ਕੋਲੋਂ ਕਰੀਬ 3 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਠੱਗਣ ਅਤੇ ਬਾਅਦ ਵਿੱਚ ਵਿਆਹ ਕਰਵਾਉਣ ਤੋਂ ਮੁੱਕਰਨ ਦੇ ...

ਅਜੀਤ ਡੈਸਕ 21-08-2026

ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਪਰਿਵਾਰ ਕੋਲੋਂ ਕਰੀਬ 3 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਠੱਗਣ ਅਤੇ ਬਾਅਦ ਵਿੱਚ ਵਿਆਹ ਕਰਵਾਉਣ ਤੋਂ ਮੁੱਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਸ਼ਿਕਾਇਤਕਰਤਾ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 316(2) ਅਤੇ 318(4) ਤਹਿਤ ਮੁਕੱਦਮਾ ਨੰਬਰ 92 ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਮਿਲੀ ਜਾਣਕਾਰੀ ਅਨੁਸਾਰ ਮੁਦੈਲਾ ਜੋਤੀ ਪੁੱਤਰੀ ਬਲਵੰਤ ਸਿੰਘ ਵਾਸੀ ਪਿੰਡ ਉਧੋਪੁਰ ਦੀਵਾਨਵਾਲਾ (ਥਾਣਾ ਸਨੌਰ) ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜਦੋਂ ਉਹ ਪਿੰਡ ਹਡਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 10ਵੀਂ ਜਮਾਤ ਵਿੱਚ ਪੜ੍ਹਦੀ ਸੀ, ਤਾਂ ਉੱਥੇ 12ਵੀਂ ਜਮਾਤ ਵਿੱਚ ਪੜ੍ਹਦੇ ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੁਰ ਨਾਲ ਉਸ ਦੀ ਦੋਸਤੀ ਹੋ ਗਈ। ਦੋਸ਼ੀ ਗੁਰਵਿੰਦਰ ਸਿੰਘ ਨੇ ਮੁਦੈਲਾ ਅਤੇ ਉਸ ਦੀ ਮਾਤਾ ਨੂੰ ਵਿਆਹ ਕਰਵਾਉਣ ਦਾ ਭਰੋਸਾ ਤੇ ਝਾਂਸਾ ਦਿੱਤਾ ਅਤੇ ਪ੍ਰਿੰਸ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਉਧੋਪੁਰ ਦੀਵਾਨਵਾਲਾ ਨੂੰ ਮੁਦੈਲਾ ਦੇ ਘਰ ਭੇਜ ਕੇ ਮਾਤਾ ਦੀਆਂ ਸੋਨੇ ਦੀਆਂ ਵਾਲੀਆਂ, ਸੋਨੇ ਦੇ ਲਾਕਟ, ਚਾਂਦੀ ਦੇ ਕੰਗਣ ਅਤੇ ਚਾਂਦੀ ਦੀਆਂ ਝਾਂਜਰਾਂ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ, ਹਾਸਲ ਕਰ ਲਏ।  ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗਹਿਣੇ ਹਾਸਲ ਕਰਨ ਉਪਰੰਤ ਨਾ ਤਾਂ ਦੋਸ਼ੀ ਗੁਰਵਿੰਦਰ ਸਿੰਘ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਨਾ ਹੀ ਉਨ੍ਹਾਂ ਦੇ ਗਹਿਣੇ ਜਾਂ ਪੈਸੇ ਵਾਪਸ ਕੀਤੇ। ਥਾਣਾ ਸਨੌਰ ਪੁਲਿਸ ਨੇ ਇਸ ਸਬੰਧੀ ਗੁਰਵਿੰਦਰ ਸਿੰਘ, ਉਸ ਦੀ ਮਾਤਾ ਸਰਬਜੀਤ ਕੌਰ ਵਾਸੀਆਨ ਪਿੰਡ ਪੁਰ ਅਤੇ ਪ੍ਰਿੰਸ ਸਿੰਘ ਵਾਸੀ ਪਿੰਡ ਉਧੋਪੁਰ ਦੀਵਾਨਵਾਲਾ ਖ਼ਿਲਾਫ਼ ਧੋਖਾਧੜੀ ਅਤੇ ਅਮਾਨਤ ਵਿੱਚ ਖ਼ਿਆਨਤ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਪੂਰਨ ਰੂਪ ਰਿਹਾ ਬੰਦ ਅਗਲੀ ਖ਼ਬਰ ਜੋਧਾਂ ਇਲਾਕੇ ਵਿੱਚ ਬੰਦ ਨੂੰ ਭਰਪੂਰ ਹੁੰਗਾਰਾ