ਜ਼ੀਰਕਪੁਰ, 21 ਅਗਸਤ, ਹੈਪੀ ਪੰਡਵਾਲਾ - ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਮੁਤਾਬਕ ਜ਼ੀਰਕਪੁਰ 'ਚ ਵੀ ਭਰਵਾਂ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਸਿੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਵਲੋਂ ਦਿੱਤੇ ਸਮਰਥਨ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸੀਨੀਅਰ ਆਗੂ ਤੇ ਐੱਸ.ਜੀ.ਪੀ.ਸੀ. ਮੈਂਬਰ ਨਿਰਮੈਲ ਸਿੰਘ ਜੌਲਾ ਵਲੋਂ ਆਪਣੇ ਜੱਥੇ ਨਾਲ ਸ਼ਹਿਰ ਦਾ ਦੌਰਾ ਕੀਤਾ ਗਿਆ। ਬੰਦ ਦੇ ਸੱਦੇ ਨੂੰ ਕਿਸਾਨ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਵਾਰਿਸ ਪੰਜਾਬ ਦੇ ਸਮੇਤ ਹੋਰ ਸੰਗਠਨਾਂ ਦਾ ਸਮਰਥਨ ਹਾਸਲ ਰਿਹਾ। ਹਾਲਾਂਕਿ ਸਵੇਰ ਦੇ ਸਮੇਂ ਬੰਦ ਦਾ ਅਸਰ ਪੂਰੀ ਤਰ੍ਹਾਂ ਨਹੀਂ ਦਿਖਿਆ ਅਤੇ ਕਈ ਥਾਵਾਂ ’ਤੇ ਆਮ ਜਨਜੀਵਨ ਜਾਰੀ ਰਿਹਾ। ਚੰਡੀਗੜ੍ਹ-ਅੰਬਾਲਾ ਸੜਕ ’ਤੇ ਮੁੱਖ ਬਾਜ਼ਾਰ 'ਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ ਜਦਕਿ ਅੰਦਰੂਨੀ ਬਾਜ਼ਾਰਾਂ 'ਚ ਕਈ ਦੁਕਾਨਾਂ ਖੁੱਲ੍ਹੀਆਂ ਰਹੀਆਂ। ਸ਼ਹਿਰ ਦੀਆਂ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਵੀ ਘੱਟ ਰਹੀ।ਜ਼ੀਰਕਪੁਰ-ਚੰਡੀਗੜ੍ਹ ਬੈਰੀਅਰ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਹਾਲਾਂਕਿ ਆਵਾਜਾਈ ’ਤੇ ਕੋਈ ਵੱਡੀ ਪਾਬੰਦੀ ਨਹੀਂ ਦੇਖੀ ਗਈ ਅਤੇ ਲੋਕਾਂ ਨੂੰ ਆਉਣ-ਜਾਣ 'ਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਇਸ ਦੌਰਾਨ ਜਥੇਬੰਦੀਆਂ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸਰਕਾਰ ’ਤੇ ਦਬਾਅ ਬਣਾਉਣ ਦੀ ਮੰਗ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਜ਼ੀਰਕਪੁਰ 'ਚ ਭਰਵਾਂ ਹੁੰਗਾਰਾ
ਜ਼ੀਰਕਪੁਰ, 21 ਅਗਸਤ, ਹੈਪੀ ਪੰਡਵਾਲਾ - ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਮੁਤਾਬਕ ਜ਼ੀਰਕਪੁਰ 'ਚ ਵੀ ਭਰਵਾਂ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਸਿੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਵਲੋਂ ਦਿੱਤੇ ਸਮਰਥਨ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
ਅਜੀਤ ਡੈਸਕ
21-08-2026