ਵੇਰਕਾ, 21 ਅਗਸਤ (ਲਖਵਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਰਵਿੰਦਰਬੀਰ ਸਿੰਘ ਬਲਾਕ ਪ੍ਰਧਾਨ ਵੇਰਕਾ ਅਤੇ ਪਿੰਡ ਵੱਲਾ ਦੀ ਸੰਗਤ ਦੇ ਪੂਰਨ ਸਹਿਯੋਗ ਨਾਲ ਦੁਪਹਿਰ 2 ਵਜੇ ਤੱਕ ਕਾਰੋਬਾਰ ਅਤੇ ਦੁਕਾਨਾਂ ਮੁਕੰਮਲ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਵੇਰਕਾ ਦੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਕਰਦੀ ਆ ਰਹੀ ਹੈ। ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇੱਕ ਪਾਸੇ ਸੰਗੀਨ ਅਪਰਾਧਾਂ ਵਿੱਚ ਘਿਰੇ ਸਾਧ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਜਗਤਾਰ ਸਿੰਘ ਹਵਾਰਾ ਸਮੇਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਸਿੱਧਾ ਅਨਿਆਂ ਹੈ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਲਾ ਵਿਖੇ ਕਾਰੋਬਾਰ ਮੁਕੰਮਲ ਰਿਹਾ ਬੰਦ
ਵੇਰਕਾ, 21 ਅਗਸਤ (ਲਖਵਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਰਵਿੰਦਰਬੀਰ ਸਿੰਘ ਬਲਾਕ ਪ੍ਰਧਾਨ ਵੇਰਕਾ ਅਤੇ ਪਿੰਡ ਵੱਲਾ ਦੀ ਸੰਗਤ ਦੇ ਪੂਰਨ ਸਹਿਯੋਗ ਨਾਲ ...
ਅਜੀਤ ਡੈਸਕ
21-08-2026