21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

ਚੰਡੀਗੜ੍ਹ, 21 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ...

ਅਜੀਤ ਡੈਸਕ 21-08-2026

ਚੰਡੀਗੜ੍ਹ, 21 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ।

ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਵਲੋਂ ਲਾਏ ਦੋਸ਼ਾਂ ਨੂੰ ਝੂਠਾ ਤੇ ਮਾਣਹਾਨੀ ਕਰਾਰ ਦਿੱਤਾ। ਸਾਰੀਆਂ ਸਬੰਧਿਤ ਪੋਸਟਾਂ, ਵੀਡੀਓਜ਼ ਅਤੇ ਸਮੱਗਰੀ ਨੂੰ 24 ਘੰਟਿਆਂ ਦੇ ਅੰਦਰ ਹਟਾਉਣ ਦੀ ਮੰਗ ਕੀਤੀ।

ਰਾਜਬੀਰ ਸਿੰਘ ਘੁੰਮਣ ਨੇ ਝੂਠੇ ਬਿਆਨਾਂ ਲਈ ਬਿਕਰਮ ਮਜੀਠੀਆ ਤੋਂ ਜਨਤਕ ਮੁਆਫੀ ਦੀ ਮੰਗ ਕੀਤੀ ਅਤੇ ਭਵਿੱਖ ਵਿਚ ਅਜਿਹੇ ਦੋਸ਼ ਨਾ ਲਾਉਣ ਦੀ ਲਿਖਤੀ ਗਾਰੰਟੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਨੇ ਮੁਆਫੀ ਨਾ ਮੰਗੀ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਨਗਰ ਨਿਗਮ ਨੇ ਮਨਸੂਰਵਾਲ ਦੋਨਾਂ ਨੇੜੇ ਸੜਕ ਕਿਨਾਰੇ ਨਜਾਇਜ਼ ਕਾਬਜ਼ ਘੁਮਿਆਰਾਂ ਤੋਂ ਕਬਜ਼ਾ ਲਿਆ ਅਗਲੀ ਖ਼ਬਰ ਸੱਜਣ ਕੁਮਾਰ ਨੂੰ 'ਰੋਲ ਮਾਡਲ' ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਤੁਰੰਤ ਬਰਖ਼ਾਸਤ ਕਰੇ- ਕੁਲਦੀਪ ਸਿੰਘ ਧਾਲੀਵਾਲ