23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੁਲਿਸ ਵਲੋਂ 634 ਛਾਪੇਮਾਰੀਆਂ, 52 ਗ੍ਰਿਫਤਾਰ

ਚੰਡੀਗੜ੍ਹ, 23 ਅਗਸਤ - ਪੰਜਾਬ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੁਲਿਸ ਵਲੋਂ 634 ਛਾਪੇਮਾਰੀਆਂ ਕੀਤੀਆਂ ਗਈਆਂ ਤੇ 52 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵਲੋਂ 7 ਭਗੌੜੇ ਅਪਰਾਧੀ ਵੀ ਗ੍ਰਿਫਤਾਰ ਕੀਤੇ ਗਏ ਅਤੇ ਹਥਿਆਰ ਬਰਾਮਦ ਕੀਤੇ...

ਅਜੀਤ ਡੈਸਕ 23-08-2026

ਚੰਡੀਗੜ੍ਹ, 23 ਅਗਸਤ - ਪੰਜਾਬ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੁਲਿਸ ਵਲੋਂ  634 ਛਾਪੇਮਾਰੀਆਂ ਕੀਤੀਆਂ ਗਈਆਂ ਤੇ 52 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵਲੋਂ 7 ਭਗੌੜੇ ਅਪਰਾਧੀ ਵੀ ਗ੍ਰਿਫਤਾਰ ਕੀਤੇ ਗਏ ਅਤੇ ਹਥਿਆਰ ਬਰਾਮਦ ਕੀਤੇ ਗਏ।ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 63,417 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਹੋਇਆ ਆਰੰਭ ਅਗਲੀ ਖ਼ਬਰ ਅਮਰੀਕਾ ਦੀਆਂ ਸ਼ਰਤਾਂ ਅਸਵੀਕਾਰਨਯੋਗ - ਕਾਰਨੀ