23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਹੋਇਆ ਆਰੰਭ

ਤਲਵੰਡੀ ਸਾਬੋ (ਬਠਿੰਡਾ), 23 ਅਗਸਤ - ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬਤ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਆਰੰਭ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਅਤੇ ਸਿਆਸੀ ਆਗੂ ਤਖਤ

ਅਜੀਤ ਡੈਸਕ 23-08-2026

ਤਲਵੰਡੀ ਸਾਬੋ (ਬਠਿੰਡਾ), 23 ਅਗਸਤ - ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬਤ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਆਰੰਭ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਅਤੇ ਸਿਆਸੀ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ । ਖ਼ਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੱਢਿਆ ਜਾ ਰਿਹਾ ਹੈ। ਦੂਜੇ ਪੜਾਅ ਤਹਿਤ ਇਹ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਪਿਛਲੀ ਖ਼ਬਰ ਭਾਰਤ-ਸ੍ਰੀਲੰਕਾ ਦੂਜਾ ਟੈਸਟ - ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੁਲਿਸ ਵਲੋਂ 634 ਛਾਪੇਮਾਰੀਆਂ, 52 ਗ੍ਰਿਫਤਾਰ