23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦੀ ਕਮਰਕੱਸ ਤਿਆਰੀ, 7 ਦਿਨਾਂ ਤੋਂ ਵੱਧ ਵੀ ਚੱਲ ਸਕਦਾ ਹੈ ਅੰਦੋਲਨ

ਲੁਧਿਆਣਾ, 23 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਕਰਨੈਲ ਸਿੰਘ ਇਸੜੂ ਭਵਨ ਵਿਚ ਸੰਯੁਕਤ ਕਿਸਾਨ ਮੋਰਚੇ...

ਅਜੀਤ ਡੈਸਕ 23-08-2026

ਲੁਧਿਆਣਾ, 23 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਕਰਨੈਲ ਸਿੰਘ ਇਸੜੂ ਭਵਨ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸਤੰਬਰ ਮਹੀਨੇ ਦੌਰਾਨ ਚੰਡੀਗੜ੍ਹ ਵਿਚ ਲਗਾਏ ਜਾਣ ਵਾਲੇ ਸੱਤ ਦਿਨਾਂ ਦੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜ ਗਿੱਲ ਅਤੇ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਨਾਲ ਹੋਣ ਵਾਲਾ ਟਰੇਡ ਸਮਝੌਤਾ ਦੇਸ਼ ਦੀ ਖੇਤੀਬਾੜੀ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਕੁੱਝ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਵਿਚ ਪਾਣੀਆਂ ਦੇ ਮਸਲੇ ਦਾ ਹੱਲ ਕਰਨ ਅਤੇ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਜ਼ੀਆਂ ਅਤੇ ਦਾਲਾਂ ਸਮੇਤ ਹੋਰ ਫ਼ਸਲਾਂ ’ਤੇ ਐੱਮ.ਐੱਸ.ਪੀ. ਦੇਣ ਦੀ ਮੰਗ ਵੀ ਉਠਾਈ ਗਈ।

ਆਗੂਆਂ ਨੇ ਕਿਹਾ ਕਿ ਸਤੰਬਰ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਅਤੇ ਲੋੜੀਂਦਾ ਰਾਸ਼ਨ ਨਾਲ ਚੰਡੀਗੜ੍ਹ ਵੱਲ ਕੂਚ ਕਰਨਗੇ ਅਤੇ ਸੱਤ ਦਿਨ ਧਰਨਾ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਜਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾ ਦਿਖਾਈ ਤਾਂ ਇਹ ਧਰਨਾ ਸੱਤ ਦਿਨਾਂ ਤੋਂ ਵੀ ਅੱਗੇ ਵਧਾਇਆ ਜਾ ਸਕਦਾ ਹੈ।

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਸਰਹੱਦ ’ਤੇ 1100 ਭੈਣਾਂ ਨੇ ਫੌਜੀ ਜਵਾਨਾਂ ਦੇ ਗੁੱਟਾਂ ’ਤੇ ਬੰਨ੍ਹੀਆਂ ਰੱਖੜੀਆਂ