23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਸ਼ਮੀਰ ਨਗਰ ਨਾਲੇ ਚੋਂ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, 10 ਦਿਨਾਂ ਵਿਚ ਦੂਸਰੀ ਘਟਨਾ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਕਸ਼ਮੀਰ ਨਗਰ ਇਲਾਕੇ ਵਿਚ ਉਸ ਵੇਲੇ....

ਅਜੀਤ ਡੈਸਕ 23-08-2026

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਕਸ਼ਮੀਰ ਨਗਰ ਇਲਾਕੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਾਲੇ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਹੋਈ ਨਜ਼ਰ ਆਈ। ਲਾਸ਼ ਦੇਖਦੇ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੀ.ਸੀ.ਆਰ. ਟੀਮ ਤੁਰੰਤ ਮੌਕੇ ’ਤੇ ਪਹੁੰਚੀ।

ਪੀ.ਸੀ.ਆਰ. ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਨਾਲੇ ਵਿਚ ਲਾਸ਼ ਤੈਰਨ ਦੀ ਸੂਚਨਾ ਮਿਲੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਬਾਹਰ ਕੱਢਣ ਲਈ ਗੋਤਾਖੋਰਾਂ ਦੀ ਮਦਦ ਲਈ ਜਾਵੇਗੀ। ਲਾਸ਼ ਬਾਹਰ ਕੱਢਣ ਤੋਂ ਬਾਅਦ ਪੁਲਿਸ ਇਸ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭੇਜੇਗੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ 11 ਦਿਨ ਪਹਿਲਾਂ ਵੀ ਇਸੇ ਥਾਂ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਉਸ ਸਮੇਂ ਵੀ ਗੋਤਾਖੋਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਲਾਸ਼ ਨੂੰ ਨਾਲੇ ਵਿਚੋਂ ਬਾਹਰ ਕੱਢਿਆ ਗਿਆ ਸੀ।

ਫਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਕਰਨ ਦੇ ਨਾਲ-ਨਾਲ ਇਹ ਪਤਾ ਲਗਾਉਣ ਵਿਚ ਜੁਟੀ ਹੈ ਕਿ ਵਿਅਕਤੀ ਦੀ ਮੌਤ ਕਿਹੜੇ ਹਾਲਾਤਾਂ ਵਿਚ ਹੋਈ ਅਤੇ ਉਸ ਦੀ ਲਾਸ਼ ਨਾਲੇ ਤੱਕ ਕਿਵੇਂ ਪਹੁੰਚੀ।

ਪਿਛਲੀ ਖ਼ਬਰ ਡਾਕਟਰ ਰਜਿੰਦਰ ਕੁਮਾਰ ਬਾਂਸਲ ਬਣੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਗਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਪਿੱਛੇ ਮਿਲਿਆ ਆਈ.ਈ.ਡੀ.