25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਦੇ 9 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 25 ਅਗਸਤ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਨਸੂਨ ਥੋੜ੍ਹਾ ਕਮਜ਼ੋਰ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਇਕ ਦਿਨ ਵਿਚ ਰਾਜ ਦੇ ਤਾਪਮਾਨ ਵਿਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਨੌਂ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅਜੀਤ ਡੈਸਕ 25-08-2026

ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ, ਇਕ-ਦੋ ਥਾਵਾਂ 'ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਫਿਰੋਜ਼ਪੁਰ ਵਿਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਰਾਜ ਵਿਚ ਸਿਰਫ 239.6 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ 29 ਪ੍ਰਤੀਸ਼ਤ ਘੱਟ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਨਮੀ ਵਿਚ ਵਾਧਾ ਹੋਇਆ, ਜਿਸ ਕਾਰਨ ਨਿਵਾਸੀਆਂ ਨੂੰ ਕਾਫ਼ੀ ਪਰੇਸ਼ਾਨੀ ਹੋਈ।

ਪਿਛਲੀ ਖ਼ਬਰ ਹਾਈ ਵੋਲਟੇਜ ਵਾਲੇ ਬਿਜਲੀ ਦੇ ਖੰਭੇ ’ਤੇ ਚੜ੍ਹੇ ਦੋ ਬਜ਼ੁਰਗ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 50 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਤਿੰਨ ਕਾਬੂ