25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਕੱਥੂਨੰਗਲ (ਅੰਮ੍ਰਿਤਸਰ), 25 ਅਗਸਤ (ਦਲਵਿੰਦਰ ਸਿੰਘ ਰੰਧਾਵਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਲੋਂ ਅੱਜ ਪਿੰਡ ਝੰਡੇ ਵਿਖੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਡਟਵਾਂ ਵਿਰੋਧ ਕੀਤਾ...

ਅਜੀਤ ਡੈਸਕ 25-08-2026

ਕੱਥੂਨੰਗਲ (ਅੰਮ੍ਰਿਤਸਰ), 25 ਅਗਸਤ (ਦਲਵਿੰਦਰ ਸਿੰਘ ਰੰਧਾਵਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਲੋਂ ਅੱਜ ਪਿੰਡ ਝੰਡੇ ਵਿਖੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਡਟਵਾਂ ਵਿਰੋਧ ਕੀਤਾ ਗਿਆ ਅਤੇ ਸਰਕਾਰਾਂ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ  ਦੇ ਵਿਰੋਧ ਵਿਚ ਪਿੰਡ ਪਿੰਡ ਫਲੈਕਸਾਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਸੰਬੋਧਨ ਕਰਦਿਆਂ ਕਿਹਾ ਦਿੱਲੀ ਖਨੋਰੀ ਬਾਰਡਰ 'ਤੇ ਕਿਸਾਨਾਂ ਦੀਆਂ ਚੋਰੀ ਕੀਤੀਆਂ ਟਰਾਲੀਆਂ ਵਾਪਸ ਕੀਤੀਆਂ ਜਾਣ, ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਸ਼ਹੀਦਾਂ ਦੇ ਵਾਰਸਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ ਅਤੇ ਉਨ੍ਹਾਂ ਦੇ  ਪਰਿਵਾਰਾ  ਨੂੰ ਨੌਕਰੀਆਂ ਦਿੱਤੀਆਂ ਜਾਣ, ਮੋਰਚੇ ਦੌਰਾਨ ਅੱਥਰੂ ਗੈਸ ਰਾਹੀਂ ਅੱਖਾਂ ਤੋਂ ਅੰਨ੍ਹੇ ਕੀਤੇ ਗਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਾਡੀ ਸੁਣਵਾਈ ਨਾ ਹੋਈ ਤਾਂ ਇਹ ਮੋਰਚੇ ਨੂੰ ਪੂਰੇ ਤਰੀਕੇ ਨਾਲ ਲਾਮਬੰਦ ਕਰਕੇ ਸਰਕਾਰਾਂ ਦੀਆਂ ਜੜਾਂ ਹਿਲਾ ਦਿੱਤੀਆਂ ਜਾਣਗੀਆਂ ਅਤੇ ਅੱਜ ਚਵਿੰਡਾ ਦੇਵੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਪਿਛਲੀ ਖ਼ਬਰ ਬਿਜਲੀ ਦੇ ਵਧੇ ਹੋਏ ਬਿੱਲਾਂ ਸੰਬੰਧੀ ਪੰਜਾਬ ਸਰਕਾਰ ਵਲੋਂ ਖਪਤਕਾਰਾਂ ਲਈ ਮਹੱਤਵਪੂਰਨ ਰਾਹਤ ਦਾ ਐਲਾਨ - ਤਰੁਣਪ੍ਰੀਤ ਸਿੰਘ... ਅਗਲੀ ਖ਼ਬਰ ਹੁਣ 29 ਅਗਸਤ ਨੂੰ ਕਰਵਾਈ ਜਾਵੇਗੀ ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਵੋਟਿੰਗ