ਕਪੂਰਥਲਾ, 25 ਅਗਸਤ (ਅਮੜਨਜੋਤ ਸਿੰਘ ਵਾਲੀਆ)- ਆਰ.ਸੀ.ਐਫ. ਨੇੜੇ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਂ ਪੁੱਤਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਪ੍ਰੀਤ ਪੁੱਤਰ ਤਰਸੇਮ ਵਾਸੀ ਦੂਲੋਵਾਲ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਣੀ ਨਾਲ ਪਿੰਡ ਉੱਗੀ ਤੋਂ ਆਪਣੇ ਪਿੰਡ ਵਾਪਸ ਦੂਲੋਵਾਲ ਜਾ ਰਹੇ ਸਨ, ਜਦੋਂ ਉਹ ਆਰ.ਸੀ.ਐਫ. ਨੇੜੇ ਪਹੁੰਚੇ ਤਾਂ ਇਕ ਐਕਟਿਵਾ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਜਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਂ ਪੁੱਤਰ ਜਖ਼ਮੀ
ਕਪੂਰਥਲਾ, 25 ਅਗਸਤ (ਅਮੜਨਜੋਤ ਸਿੰਘ ਵਾਲੀਆ)- ਆਰ.ਸੀ.ਐਫ. ਨੇੜੇ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ...
ਅਜੀਤ ਡੈਸਕ
25-08-2026