ਬੀਜਿੰਗ, 25 ਅਗਸਤ (ਪੀ.ਟੀ.ਆਈ)-ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਚੀਨ ਦੇ ਉਪ ਰਾਸ਼ਟਰਪਤੀ ਹਾਨ ਝਾਂਗ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਖੇਤਰਾਂ ’ਚ ਸ਼ਾਂਤੀ ਤੇ ਸਥਿਰਤਾ ਮਜ਼ਬੂਤ ਕਰਨ ਦੇ ਤਰੀਕਿਆਂ ਦੇ ਨਾਲ-ਨਾਲ ਦੁਵੱਲੇ ਸੰਬੰਧਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਭਾਰਤੀ ਦੂਤਘਰ ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਡੋਵਾਲ ਅਤੇ ਚੀਨੀ ਉਪ ਰਾਸ਼ਟਰਪਤੀ ਹਾਨ ਝਾਂਗ ਵਿਚਕਾਰ ਹੋਈ ਗੱਲਬਾਤ ਵਿਚ ਸਰਹੱਦੀ ਖੇਤਰਾਂ ’ਚ ਸ਼ਾਂਤੀ ਅਤੇ ਸਥਿਰਤਾ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਆਗੂਆਂ ਵਿਚਕਾਰ ਬਣੀ ਸਹਿਮਤੀ ਦੇ ਅਨੁਸਾਰ ਆਰਥਿਕ, ਰਾਜਨੀਤਕ ਅਤੇ ਬਹੁਪੱਖੀ ਮੰਚਾਂ ’ਤੇ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੁਆ ਅਨੁਸਾਰ ਹਾਨ ਨੇ ਕਿਹਾ ਕਿ ਦੋਵਾਂ ਪੱਖਾਂ ਨੂੰ ਰਣਨੀਤਕ ਆਪਸੀ ਭਰੋਸਾ ਵਧਾਉਣਾ, ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ, ਬਹੁਪੱਖੀ ਮੰਚਾਂ ’ਤੇ ਨਜ਼ਦੀਕੀ ਤਾਲਮੇਲ ਬਣਾਈ ਰੱਖਣਾ, ਮਤਭੇਦਾਂ ਨੂੰ ਢੁੱਕਵੇਂ ਢੰਗ ਨਾਲ ਸੰਭਾਲਣਾ ਅਤੇ ਚੀਨ-ਭਾਰਤ ਸੰਬੰਧਾਂ ਦੇ ਨਿਰੰਤਰ ਤੇ ਸਥਿਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਡੋਵਾਲ ਵਲੋਂ ਚੀਨ ਦੇ ਉਪ ਰਾਸ਼ਟਰਪਤੀ ਹਾਨ ਝਾਂਗ ਨਾਲ ਮੁਲਾਕਾਤ
ਬੀਜਿੰਗ, 25 ਅਗਸਤ (ਪੀ.ਟੀ.ਆਈ)-ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਚੀਨ ਦੇ ਉਪ ਰਾਸ਼ਟਰਪਤੀ ਹਾਨ ਝਾਂਗ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਖੇਤਰਾਂ ’ਚ ਸ਼ਾਂਤੀ ਤੇ ਸਥਿਰਤਾ ਮਜ਼ਬੂਤ ਕਰਨ ਦੇ ......
ਅਜੀਤ ਡੈਸਕ
25-08-2026