ਝਬਾਲ, (ਤਰਨਤਾਰਨ), 27 ਅਗਸਤ (ਸੁਖਦੇਵ ਸਿੰਘ)- ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ ਮਹਾਂ ਹੜਤਾਲ ਦੇ ਸੱਦੇ ਤਹਿਤ ਅੱਜ ਝਬਾਲ ਖੇਤਰ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸੁੰਨ ਪਸਰੀ ਰਹੀ। ਸਰਕਾਰੀ ਅਦਾਰੇ ਤਾਂ ਸਮੇਂ ਸਿਰ ਖੁੱਲ੍ਹੇ ਪਰ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ 'ਤੇ ਹੋਣ ਕਾਰਨ ਦਫਤਰਾਂ ਅੰਦਰ ਕੁਰਸੀਆਂ ਖਾਲੀ ਨਜ਼ਰ ਆਈਆਂ।
ਸਿਹਤ ਵਿਭਾਗ ਨਾਲ ਸਬੰਧਤ ਹਸਪਤਾਲਾਂ ਵਿੱਚ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰੱਖੀਆਂ ਗਈਆਂ।ਬਾਕੀ ਓਪੀਡੀ ਅਤੇ ਹੋਰ ਰੁਟੀਨ ਸੇਵਾਵਾਂ ਬੰਦ ਰਹੀਆਂ। ਜਿਸ ਕਾਰਨ ਦੂਰ-ਦੁਰਾਡੇ ਤੋਂ ਆਪਣੇ ਕੰਮਾਂ ਲਈ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਖੱਜਲ-ਖੁਆਰ ਹੁੰਦੇ ਨਜ਼ਰ ਆਏ।