ਸ਼ਾਹਕੋਟ, 27 ਅਗਸਤ (ਨਗਿੰਦਰ ਸਿੰਘ ਬਾਂਸਲ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸਮੂਹਿਕ ਛੁੱਟੀ ਲੈਕੇ ਮਹਾਂ ਹੜਤਾਲ ਕਰਨ ਦੇ ਸੱਦੇ ਤਹਿਤ ਅੱਜ ਤਹਿਸੀਲ ਸ਼ਾਹਕੋਟ ਦੇ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੇ ਕੰਮ ਕਾਜ ਮੁਕੰਮਲ ਠੱਪ ਕਰਕੇ ਮਹਾਂ ਹੜਤਾਲ ਨੂੰ ਭਰਵਾਂ ਹੁੰਗਾਰਾ ਦਿੱਤਾ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸਾਰੇ ਸਰਕਾਰੀ ਅਦਾਰਿਆਂ ਵਿਚ ਕੰਮ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਵੱਖ-ਵੱਖ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਵੱਡੀ ਗਿਣਤੀ ਵਿੱਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦੀ ਇਸ ਹੜਤਾਲ ਦੇ ਸਮਰਥਨ ਵਿਚ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਕਾਂਗਰਸ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੇਰੋਵਾਲੀਆ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਆ ਨਿੰਦਣਯੋਗ ਹੈ।
ਇਸ ਮੌਕੇ ਵੱਖ ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 60 ਫ਼ੀਸਦੀ ਮਹਿੰਗਾਈ ਭੱਤਾ ਜ਼ਾਰੀ ਕਰਨਾ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਐਸੋਸੀਏਟ ਅਧਿਆਪਕਾਂ ਨੂੰ ਸੀ.ਐਸ.ਆਰ. ਦੇ ਨਿਯਮਾਂ ਅਧੀਨ ਲਿਆਉਣਾ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ 'ਤੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਲ ਕਰਨਾ ਅਤੇ ਬੰਦ ਪਈ ਏ.ਸੀ.ਪੀ. ਸਕੀਮ ਨੂੰ ਮੁੜ ਚਾਲੂ ਕਰਨਾ ਸ਼ਾਮਲ ਹਨ।
ਤਾਜ਼ਾ ਖ਼ਬਰਾਂ
Free
ਮੁਲਾਜ਼ਮ ਜਥੇਬੰਦੀਆਂ ਦੇ ਮਹਾਂ ਹੜਤਾਲ ਦੇ ਸੱਦੇ ਤਹਿਤ ਸ਼ਾਹਕੋਟ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ
ਸ਼ਾਹਕੋਟ, 27 ਅਗਸਤ (ਨਗਿੰਦਰ ਸਿੰਘ ਬਾਂਸਲ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸਮੂਹਿਕ ਛੁੱਟੀ ਲੈਕੇ ਮਹਾਂ ਹੜਤਾਲ ਕਰਨ ਦੇ ਸੱਦੇ ਤਹਿਤ ਅੱਜ ਤਹਿਸੀਲ ਸ਼ਾਹਕੋਟ ਦੇ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੇ ਕੰਮ ਕਾਜ ਮੁਕੰਮਲ ਠੱਪ ਕਰਕੇ ਮਹਾਂ ਹੜਤਾਲ ਨੂੰ ਭਰਵਾਂ ਹੁੰਗਾਰਾ ਦਿੱਤਾ।
ਅਜੀਤ ਡੈਸਕ
27-08-2026