ਲਾਲੜੂ (ਮੁਹਾਲੀ) 27 ਅਗਸਤ (ਰਾਜਬੀਰ ਸਿੰਘ) - ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਕੱਤਰ ਹੋਈਆਂ ਭੈਣਾਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੂਟ ਦਿੱਤੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕੋ-ਇਕ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੋਰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਭਾਜਪਾ ਦੇ ਹੱਕ ਵਿਚ ਭੁਗਤਣ ਲਈ ਤਿਆਰ ਹਨ।