27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਪੱਟੀ (ਤਰਨਤਾਰਨ), 27 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ) - ਅੱਜ ਪੰਜਾਬ ਸਰਕਾਰ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਮੂਹਿਕ ਕਲਮ ਛੋੜ ਹੜਤਾਲ ਦੇ ਸੱਦੇ 'ਤੇ ਸਰਕਾਰੀ ਅਤੇ ਪੈਨਸ਼ਨਰਜ ਜਥੇਬੰਦੀਆਂ ਦੀ ਤਾਲਮੇਲ ਕਮੇਟੀ...

ਅਜੀਤ ਡੈਸਕ 27-08-2026

ਪੱਟੀ (ਤਰਨਤਾਰਨ), 27 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ) - ਅੱਜ ਪੰਜਾਬ ਸਰਕਾਰ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਮੂਹਿਕ ਕਲਮ ਛੋੜ ਹੜਤਾਲ ਦੇ ਸੱਦੇ 'ਤੇ ਸਰਕਾਰੀ ਅਤੇ ਪੈਨਸ਼ਨਰਜ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਵਲੋਂ ਸਮੂਹਿਕ ਛੁੱਟੀ ਲੈ ਕੇ ਇਸ ਦੇ ਸੰਬੰਧ ਵਿਚ ਗੁਰਦੁਆਰਾ ਬੀਬੀ ਰਜਨੀ ਜੀ, ਰੇਲਵੇ ਸਟੇਸ਼ਨ ਪੱਟੀ ਵਿਖੇ ਵੱਡੀ ਗਿਣਤੀ ਵਿਚ ਇਕੱਠ ਕਰਕੇ ਰੋਸ ਮੁਜ਼ਾਹਰਾ ਕੀਤਾ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਵਲੋਂ ਇਸ ਮੌਕੇ ਸਮੂਹ ਧਰਨਾਕਾਰੀਆਂ ਨੂੰ ਸੰਬੋਧਨ ਵੀ ਕੀਤਾ ਗਿਆ। ਇਸ ਸਮੇਂ ਮੁੱਖ ਮੰਤਰੀ ਪੰਜਾਬ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਇਥੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੱਢਿਆ  ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਇਹ ਰੋਸ ਪ੍ਰਦਰਸ਼ਨ ਅਤੇ ਹੜਤਾਲ ਜਾਰੀ ਰਹੇਗੀ।

ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀ ਕਰੇ ਪੰਜਾਬ ਸਰਕਾਰ - ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਹੜਤਾਲ 'ਤੇ ਗਏ ਸਰਕਾਰ ਕਰਮਚਾਰੀਆਂ ਉੱਪਰ ਸਖ਼ਤ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ