28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅੱਜ ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਜਾਰੀ ਕਰਨਗੇ ਸਨਮਾਨ ਰਾਸ਼ੀ

ਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਦੇ ਮੌਕੇ 'ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨਗੇ।

ਅਜੀਤ ਡੈਸਕ 28-08-2026

ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਦੇ ਮੌਕੇ 'ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨਗੇ। ਰੱਖੜ ਪੁੰਨਿਆ ਨੂੰ ਸਮਰਪਿਤ ਇਕ ਰਾਜ ਪੱਧਰੀ ਸਮਾਰੋਹ ਬਾਬਾ ਬਕਾਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਸਮਾਰੋਹ ਵਿਚ ਸ਼ਾਮਿਲ ਹੋਣਗੇ।

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 76 ਲੱਖ ਤੋਂ ਵੱਧ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਅਤੇ 65 ਲੱਖ 62 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ਵਿਚ 2,274 ਕਰੋੜ ਰੁਪਏ ਭੇਜੇ ਜਾ ਚੁੱਕੇ ਹਨ। ਮਾਨ ਸਰਕਾਰ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਸਨਮਾਨ ਰਾਸ਼ੀ ਜਾਰੀ ਕਰ ਰਹੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਰੱਖੜ ਪੁੰਨਿਆ ਤੇ ਜੋੜ ਮੇਲੇ ਦੀਆਂ ਵਧਾਈਆਂ ਅਗਲੀ ਖ਼ਬਰ ⭐️ਮਾਣਕ ਮੋਤੀ⭐️