28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਵਲੋਂ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫ਼ਾਸ਼

ਅੰਮ੍ਰਿਤਸਰ,28 ਅਗਸਤ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਅਤੇ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ।

ਅਜੀਤ ਡੈਸਕ 28-08-2026

ਅੰਮ੍ਰਿਤਸਰ,28 ਅਗਸਤ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਅਤੇ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 2.920 ਕਿਲੋ ਹੈਰੋਇਨ ਦੇ ਨਾਲ-ਨਾਲ 8 ਉੱਚ-ਕਿਸਮ ਦੇ ਪਿਸਤੌਲ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਤਸਕਰੀ ਵਿਚ ਸ਼ਾਮਿਲ ਸਨ ਅਤੇ ਪੰਜਾਬ ਵਿਚ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਦੇ ਥਾਣੇ ਵਿਚ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਇਸ ਸਰਹੱਦ ਪਾਰਲੇ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਅਗਲੇ ਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਸਰਹੱਦ ਪਾਰੋਂ ਤਸਕਰੀ 'ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਾ-ਅਧਾਰਿਤ ਅਪਰਾਧਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ 'ਜ਼ੀਰੋ ਟੋਲਰੈਂਸ' (ਸਖ਼ਤ ਰਵੱਈਆ) ਦੀ ਨੀਤੀ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ