ਚੀਮਾ ਮੰਡੀ, (ਸੰਗਰੂਰ), 28 ਅਗਸਤ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਪ ਪੁਲਿਸ ਕਪਤਾਨ ਸੁਨਾਮ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਥਾਣਾ ਚੀਮਾ ਮੰਡੀ ਦੇ ਮੁਖੀ ਬਲਜੀਤ ਸਿੰਘ ਅਤੇ ਥਾਣੇ ਦੀ ਪੁਲਿਸ ਵਲੋਂ ਕਤਲ ਦੇ ਇਕ ਮਾਮਲੇ 'ਚ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਬਲਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੋਠੇ ਅਕਾਲਗੜ੍ਹ (ਬਰਨਾਲਾ) ਦੇ ਬਿਆਨ ਮੁਤਾਬਕ ਉਸ ਦੀ ਭੈਣ ਬਲਜੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਸ਼ੇਰੋ (ਸੰਗਰੂਰ) ਦਾ ਕਤਲ ਉਸ ਦੀ ਨੂੰਹ ਜਸਵੀਰ ਕੌਰ ਉਰਫ਼ ਨੂਰ ਪਤਨੀ ਗਗਨਦੀਪ ਸਿੰਘ ਵਾਸੀ ਸੇਰੋਂ, ਨੂੰਹ ਦੇ ਭਰਾ ਗੁਰਵਿੰਦਰ ਸਿੰਘ ਉਰਫ਼ ਗੋਵਿੰਦ ਪੁੱਤਰ ਪਰਮਜੀਤ ਸਿੰਘ ਅਤੇ ਭਰਾ ਦੇ ਦੋਸਤ ਹਰਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਰੰਗੀਆਂ (ਸੰਗਰੂਰ) ਵਲੋਂ ਕੀਤਾ ਗਿਆ ਸੀ । ਪੁਲਿਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਥਾਣਾ ਚੀਮਾ ਵਿਖੇ ਉਕਤ ਤਿੰਨਾ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਲਜੀਤ ਕੌਰ ਦਾ ਕਤਲ ਕੀਤਾ ਹੈ । ਪੁਲਿਸ ਵਲੋਂ ਤਿੰਨੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ ।
ਤਾਜ਼ਾ ਖ਼ਬਰਾਂ
Free
ਨੂੰਹ ਨੇ ਆਪਣੇ ਭਰਾ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਕੀਤਾ ਸੱਸ ਦਾ ਕਤਲ
ਚੀਮਾ ਮੰਡੀ, (ਸੰਗਰੂਰ), 28 ਅਗਸਤ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਪ ਪੁਲਿਸ ਕਪਤਾਨ ਸੁਨਾਮ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਥਾਣਾ ਚੀਮਾ ਮੰਡੀ ਦੇ ਮੁਖੀ ਬਲਜੀਤ ਸਿੰਘ ਅਤੇ ਥਾਣੇ ਦੀ ਪੁਲਿਸ ਵਲੋਂ ਕਤਲ ਦੇ ਇਕ ਮਾਮਲੇ 'ਚ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,
ਅਜੀਤ ਡੈਸਕ
28-08-2026