28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਸ਼ਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ

ਸਨੌਰ (ਪਟਿਆਲਾ), 28 ਅਗਸਤ (ਮੋਹਣ ਸਿੰਘ ਭੱਟੀ)- ਥਾਣਾ ਸਨੌਰ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ....

ਅਜੀਤ ਡੈਸਕ 28-08-2026

ਸਨੌਰ (ਪਟਿਆਲਾ), 28 ਅਗਸਤ (ਮੋਹਣ ਸਿੰਘ ਭੱਟੀ)- ਥਾਣਾ ਸਨੌਰ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਨਾਜ ਮੰਡੀ ਸਨੌਰ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਕੀਰਤ ਸਿੰਘ ਵਾਸੀ ਸਨੌਰ ਵਜੋਂ ਹੋਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਭਾਲ ਦੇ ਸਬੰਧ ਵਿਚ ਅਨਾਜ ਮੰਡੀ ਸਨੌਰ ਪਾਸ ਮੌਜੂਦ ਸੀ। ਇਸ ਦੌਰਾਨ ਉੱਥੇ ਮੌਜੂਦ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਲੋਂ ਨਸ਼ਾ ਕੀਤਾ ਜਾਪਦਾ ਪਾਇਆ ਗਿਆ।

ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਗੁਰਕੀਰਤ ਸਿੰਘ ਵਿਰੁੱਧ ਥਾਣਾ ਸਨੌਰ ਵਿਖੇ ਐਫ.ਆਈ.ਆਰ. ਨੰਬਰ 96 ਮਿਤੀ 27 ਅਗਸਤ 2026 ਅਧੀਨ ਧਾਰਾ 27/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਨਾਬਾਲਗ ਨੂੰ ਅੱਗ ਲਾਉਣ ਦੇ ਮਾਮਲੇ 'ਚ ਪੀੜਿਤਾ ਨੇ ਪੀ. ਜੀ. ਆਈ. ਵਿਖੇ ਤੋੜਿਆ ਦਮ ਅਗਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਕਰਾਸ ਕੇਸ ਦਰਜ