28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

'ਮਿਸ਼ਨ ਕਲੀਨ ਜ਼ੀਰਕਪੁਰ' ਮੁਹਿੰਮ ਨੂੰ ਸਫ਼ਲ ਬਣਾਉਣ ਬਾਬਤ ਪ੍ਰਧਾਨ ਵਿਰਕ ਵਲੋਂ ਸਹਿਯੋਗ ਦੀ ਮੰਗ

ਜ਼ੀਰਕਪੁਰ (ਮੋਹਾਲੀ), 28 ਅਗਸਤ (ਹੈਪੀ ਪੰਡਵਾਲਾ)- ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਕੂੜਾ-ਮੁਕਤ ਬਣਾਉਣ ਦੇ....

ਅਜੀਤ ਡੈਸਕ 28-08-2026

ਜ਼ੀਰਕਪੁਰ (ਮੋਹਾਲੀ), 28 ਅਗਸਤ (ਹੈਪੀ ਪੰਡਵਾਲਾ)- ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾ ਰਹੀ 10 ਰੋਜ਼ਾ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ੀਰਕਪੁਰ 'ਚ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਕੇ ਏਰੀਆ ਚੌਕ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਇਸ ਬਾਬਤ ਗੁਰਪ੍ਰੀਤ ਸਿੰਘ ਵਿਰਕ ਨੇ ਸ਼ਹਿਰ ਵਾਸੀਆਂ ਨੂੰ ‘ਮਿਸ਼ਨ ਕਲੀਨ ਜ਼ੀਰਕਪੁਰ’ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ੀਰਕਪੁਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਕੁੜੇ ਦੇ ਸੰਵੇਦਨਸ਼ੀਲ ਪੁਆਇੰਟਾਂ ਨੂੰ ਖ਼ਤਮ ਕਰਕੇ ਸ਼ਹਿਰ ਵਿਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੂੜਾ ਸੁੱਟਣ ਵਾਲੀ ਕੋਈ ਥਾਂ ਜਾਂ ਕੁੜੇ ਦੇ ਸੰਵੇਦਨਸ਼ੀਲ ਪੁਆਇੰਟ ਮੌਜੂਦ ਹੈ ਤਾਂ ਉਸ ਦੀ ਤਸਵੀਰ ਐੱਮ-ਸੇਵਾ ਐਪ ਰਾਹੀਂ ਅਪਲੋਡ ਕੀਤੀ ਜਾਵੇ, ਤਾਂ ਜੋ ਸਬੰਧਤ ਵਿਭਾਗ ਵਲੋਂ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਹਰ ਨਾਗਰਿਕ ਦੀ ਇਕ ਛੋਟੀ ਜਿਹੀ ਕੋਸ਼ਿਸ਼ ਸ਼ਹਿਰ ਦੀ ਸਫ਼ਾਈ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਤੋਂ ਸਫ਼ਾਈ ਦੀ ਸ਼ੁਰੂਆਤ ਕਰਨ, ਕੂੜਾ ਨਾ ਫੈਲਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨਾਲ ਜੁੜ ਕੇ ‘ਮਿਸ਼ਨ ਕਲੀਨ ਜ਼ੀਰਕਪੁਰ’ ਨੂੰ ਕਾਮਯਾਬ ਬਣਾਉਣ ਲਈ ਸਮੂਹ ਸ਼ਹਿਰ ਵਾਸੀਆਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।

ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਨਕਸਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ