ਚੋਗਾਵਾਂ/ ਅੰਮ੍ਰਿਤਸਰ, 28 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਪੁੰਨਿਆਂ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਧਾਰਮਿਕ ਸਮਾਗਮ ਪਿੰਡ ਭੀਲੋਵਾਲ ਪੱਕਾ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਜੱਥਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਲੇ-ਦੁਆਲੇ ਦੇ ਪਿੰਡਾਂ ਅਤੇ ਭੀਲੋਵਾਲ ਪੱਕਾ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਲਈ ਠੰਡਾ ਮਿੱਠਾ ਜਲ, ਫਲਾਂ ਦੇ ਜੂਸ, ਚਾਹ, ਪਕੌੜੇ, ਜਲੇਬੀਆਂ ਸਮੇਤ ਅਨੇਕਾਂ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ।