ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਥਾਣਾ ਹਰਿਆਣਾ ਦੇ ਅਧੀਨ ਪੈਂਦੇ ਪਿੰਡ ਅਰਨਿਆਲਾ ਸ਼ਾਹਪੁਰ ’ਚ ਸਥਿਤ ਸਰਕਾਰੀ ਮਿਡਲ ਸਕੂਲ ’ਚ ਪੜ੍ਹਦੀ 12 ਸਾਲਾਂ ਵਿਦਿਆਰਥਣ ਨਾਲ ਕੀਤੇ ਜ਼ਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ।
ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਆਧਾਰ ’ਤੇ ਪੁਲਿਸ ਨੇ ਸਕੂਲ ਦੇ ਹੈੱਡਮਾਸਟਰ ਅਨੁਜ ਵਾਸੂਦੇਵ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਥਿਤ ਦੋਸ਼ੀ ਹੈਡਮਾਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।