28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ 'ਚ 29 ਅਗਸਤ ਤੋਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ

ਚੰਡੀਗੜ੍ਹ, 28 ਅਗਸਤ- ਪੰਜਾਬ 'ਚ 29 ਅਗਸਤ ਤੋਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ...

ਅਜੀਤ ਡੈਸਕ 28-08-2026

ਚੰਡੀਗੜ੍ਹ, 28 ਅਗਸਤ- ਪੰਜਾਬ 'ਚ 29 ਅਗਸਤ ਤੋਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ, 29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹਰ ਰੋਜ਼ ਸਵੇਰੇ ਮੈਦਾਨ ਵਿਚ ਆ ਕੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣਗੇ। ਪੰਜਾਬ ਸਰਕਾਰ ਕੂੜੇ ਦੇ ਕਮਜ਼ੋਰ ਪੁਆਇੰਟਾਂ ਨੂੰ ਖ਼ਤਮ ਕਰਨ ਵੱਲ ਧਿਆਨ ਦੇਵੇਗੀ। 

ਕੱਲ੍ਹ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 7:30 ਵਜੇ ਨੰਗਲ ਵਿਚ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਨਗੇ। ਕੈਬਨਿਟ ਮੰਤਰੀ ਮਹਿੰਦਰ ਭਗਤ ਭਲਕੇ ਸਵੇਰੇ ਨਕੋਦਰ ਚੌਕ ਨੇੜੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਵਿਚ ਸ਼ਿਰਕਤ ਕਰਨਗੇ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਟਿਆਲਾ ਦੇ ਥਾਪਰ ਚੌਂਕ ਤੋਂ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਣਗੇ।

ਪੰਜਾਬ ਦੇ ਲੋਕ ਐਮ-ਸੇਵਾ ਐਪ 'ਤੇ ਆਪਣੇ ਇਲਾਕੇ ਦੀ ਗੰਦਗੀ ਦੀਆਂ ਫੋਟੋਆਂ ਭੇਜ ਕੇ ਸ਼ਿਕਾਇਤ ਕਰ ਸਕਣਗੇ।

ਪਿਛਲੀ ਖ਼ਬਰ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਬਿਲਾਸਪੁਰ 'ਚ ਟਲਿਆ ਵੱਡਾ ਜਹਾਜ਼ ਹਾਦਸਾ, ਲੈਂਡਿੰਗ ਦੌਰਾਨ ਫਟਿਆ ਟਾਇਰ