ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ 'ਚੋਂ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਗਲਾਨੀ ਵਜੋਂ ਹੋਈ ਹੈ। ਰਾਜਾ ਸਿੰਘ ਦੀ ਛਾਤੀ 'ਤੇ ਗੋਲੀਆਂ ਦੇ ਨਿਸ਼ਾਨ ਹਨ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੇਲੇ ਤੋਂ ਬਾਅਦ ਰੰਜਿਸ਼ ਕਾਰਨ ਝਗੜਾ ਹੋ ਗਿਆ ਅਤੇ ਗੋਲੀਆਂ ਚੱਲੀਆਂ। ਫਿਲਹਾਲ ਪੁਲਿਸ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਰਹੀ ਹੈ। ਕਾਤਲਾਂ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।
ਤਾਜ਼ਾ ਖ਼ਬਰਾਂ
Free
ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ...
ਅਜੀਤ ਡੈਸਕ
29-08-2026