29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਅਰਦਾਸ ਸਮਾਗਮ

ਰਾਏਕੋਟ (ਲੁਧਿਆਣਾ), 29 ਅਗਸਤ (ਬਲਵਿੰਦਰ ਸਿੰਘ ਲਿੱਤਰ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ...

ਅਜੀਤ ਡੈਸਕ 29-08-2026

ਰਾਏਕੋਟ (ਲੁਧਿਆਣਾ), 29 ਅਗਸਤ (ਬਲਵਿੰਦਰ ਸਿੰਘ ਲਿੱਤਰ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ।ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਅਤੇ ਬਲਵਿੰਦਰ ਸਿੰਘ ਸੰਧੂ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਰਾਏਕੋਟ ਨੇ ਆਖਿਆ ਕਿ ਦਸ਼ਮੇਸ਼ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ’ਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ।

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਕੇਂਦਰ ਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਅਗਲੀ ਖ਼ਬਰ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਸੜ ਕੇ ਹੋਈਆਂ ਸੁਆਹ