29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲੁਧਿਆਣਾ ਨਗਰ ਨਿਗਮ ਵਲੋਂ ਕਰਵਾਏ ਗਏ ਵਿੱਤ ਤੇ ਠੇਕਾ ਕਮੇਟੀ ਦੀ ਚੋਣ 'ਚ 'ਆਪ' ਦੇ ਕੌਂਸਲਰ ਯੁਵਰਾਜ ਸਿੰਘ ਅਤੇ ਕਾਂਗਰਸ ਕੌਂਸਲਰ ਗੌਰਵ ਭੱਟੀ ਦੀ ਹੋਈ ਜਿੱਤ

ਲੁਧਿਆਣਾ, 29 ਅਗਸਤ (ਰੁਪੇਸ਼ ਕੁਮਾਰ, ਭੁਪਿੰਦਰ ਸਿੰਘ ਬੈਂਸ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਦੇ ਵਿੱਤ ਤੇ ਠੇਕਾ...

ਅਜੀਤ ਡੈਸਕ 29-08-2026

ਲੁਧਿਆਣਾ, 29 ਅਗਸਤ (ਰੁਪੇਸ਼ ਕੁਮਾਰ, ਭੁਪਿੰਦਰ ਸਿੰਘ ਬੈਂਸ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਦੇ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਦੇ ਲਈ ਵੋਟਿੰਗ ਕਰਵਾਈ ਗਈ ਹੈ ਜਿਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਯੁਵਰਾਜ ਸਿੰਘ ਅਤੇ ਕਾਂਗਰਸੀ ਕੌਂਸਲਰ ਗੌਰਵ ਭੱਟੀ ਨੇ ਜਿੱਤ ਹਾਸਿਲ ਕੀਤੀ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਇਸ ਦੌਰਾਨ ਉਨ੍ਹਾਂ ਨੇ ਸੱਤਾ ਧਿਰ ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਵੀ ਲਗਾਏ ਹਨ।

ਜ਼ਿਕਰਯੋਗ ਹੈ ਕਿ ਕਾਂਗਰਸੀ ਕੌਂਸਲਰ ਗੌਰਵ ਭੱਟੀ ਵਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ਤੇ ਵਿੱਤ ਅਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਵਾਈ ਗਈ ਹੈ।

ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਐਡਵੋਕੇਟ ਧਾਮੀ, ਸਪੀਕਰ ਸੰਧਵਾਂ ਤੇ ਮੁੱਖ ਮੰਤਰੀ ਦੇ ਮਾਤਾ ਨਾਨਕਸਰ ਵਿਖੇ ਹੋਏ ਨਤਮਸਤਕ