30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖੇਤਾਂ ਵਿਚੋਂ ਕਰੋੜਾਂ ਦੀ ਹੈਰੋਇਨ ਬਰਾਮਦ

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 30 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਦੀ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਕਰਦਿਆਂ ਪਿੰਡ ਸੂਫੀਆਂ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਤਿੰਨ ਪੈਕੇਟ ਹੈਰੋਇਨ...

ਅਜੀਤ ਡੈਸਕ 30-08-2026

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 30 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਦੀ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਕਰਦਿਆਂ ਪਿੰਡ ਸੂਫੀਆਂ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਰਮਦਾਸ ਦੇ ਐਸ.ਐਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਜਿਸ ਜਗ੍ਹਾ ਤੋਂ ਅੱਜ ਹੈਰੋਇਨ ਬਰਾਮਦ ਹੋਈ ਹੈ ਉਸੇ ਜਗ੍ਹਾ ਤੋਂ ਇਸੇ ਮਹੀਨੇ 2 ਅਗਸਤ ਨੂੰ ਵੀ 10 ਕਿੱਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਸੰਬੰਧੀ ਤਿੰਨ ਨਸ਼ਾ ਤਸਕਰਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੈਰੋਇਨ ਬਰਾਮਦਗੀ ਵਾਲੇ ਖੇਤਰ ਵਿਚ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਨਿਪਾਲ ਹੜ੍ਹਾਂ ਵਿਚ ਫਸੇ ਭਾਰਤੀ ਸੈਲਾਨੀਆਂ ਦਾ ਇਕ ਸਮੂਹ, ਵਾਪਸ ਪਰਤਿਆ ਨਾਗਪੁਰ ਅਗਲੀ ਖ਼ਬਰ ਸਾਨੂੰ ਭਾਰਤ ਤੋਂ ਬਹੁਤ ਖੁੱਲ੍ਹੇ ਦਿਲ ਨਾਲ ਸਪਲਾਈ ਮਿਲੀ ਹੈ - ਵਿੱਤ ਮੰਤਰੀ ਨਿਪਾਲ