30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 27 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ, ਸਰਬਜੀਤ ਸਿੰਘ ਝਿੰਜਰ ਨੂੰ ਘਨੌਰ ਹਲਕੇ ਤੋਂ ਐਲਾਨਿਆ ਉਮੀਦਵਾਰ

ਘਨੌਰ (ਪਟਿਆਲਾ), 30 ਅਗਸਤ - (ਸ਼੍ਰੋਮਣੀ ਅਕਾਲੀ ਦਲ (ਬਾ) ਵਲੋਂ ਪੰਜਾਬ ਅੰਦਰ 2027 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 30-08-2026

ਘਨੌਰ (ਪਟਿਆਲਾ), 30 ਅਗਸਤ - (ਸ਼੍ਰੋਮਣੀ ਅਕਾਲੀ ਦਲ (ਬਾ) ਵਲੋਂ ਪੰਜਾਬ ਅੰਦਰ 2027 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਘਨੌਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਯੋਜਿਤ ਪੰਜਾਬ ਬਚਾਓ ਮਹਾਰੈਲੀ ਦੌਰਾਨ ਸਰਬਜੀਤ ਸਿੰਘ ਝਿੰਜਰ ਨੂੰ ਘਨੌਰ ਹਲਕੇ ਤੋਂ ਉਮੀਦਵਾਰ ਐਲਾਨਿਆ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ (ਬ) 2027 ਦੀਆਂ ਚੋਣਾਂ ਜਿੱਤ ਕੇ ਸੱਤਾ ਵਿਚ ਆਉਂਦਾ ਹੈ ਤਾਂ ਸਰਬਜੀਤ ਸਿੰਘ ਝਿੰਜਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਜਾਵੇਗੀ। ਦੱਸ ਦਈਏ ਕਿ ਸਰਬਜੀਤ ਸਿੰਘ ਝਿੰਜਰ ਯੂਥ ਅਕਾਲੀ ਦਲ ਦੇ ਪ੍ਰਧਾਨ ਹਨ।

ਪਿਛਲੀ ਖ਼ਬਰ ਮਹਾਨਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਨੂੰ 165ਵੇਂ ਜਨਮ ਦਿਨ ਮੌਕੇ ਕੀਤਾ ਗਿਆ ਯਾਦ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 31 ਅਗਸਤ ਨੂੰ ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਦਿੱਤੇ ਜਾਣਗੇ ਇਕ...