01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਪਾਈਸਜੈਟ ਦੀ ਹਵਾਈ ਉਡਾਣ ਕਈ ਘੰਟੇ ਲੇਟ, ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀਆਂ ਦਾ ਹੰਗਾਮਾ

ਅਜਨਾਲਾ/ ਰਾਜਾਸਾਂਸੀ, (ਅੰਮ੍ਰਿਤਸਰ), 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਅੱਜ ਮੁੜ ਸਪਾਈਸਜੈਟ ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਕਈ ਘੰਟੇ ਦੇਰੀ ਨਾਲ ਹੋਣ ਕਾਰਨ ਯਾਤਰੀਆਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ।

ਅਜੀਤ ਡੈਸਕ 01-09-2026

ਅਜਨਾਲਾ/ ਰਾਜਾਸਾਂਸੀ, (ਅੰਮ੍ਰਿਤਸਰ), 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਅੱਜ ਮੁੜ ਸਪਾਈਸਜੈਟ ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਕਈ ਘੰਟੇ ਦੇਰੀ ਨਾਲ ਹੋਣ ਕਾਰਨ ਯਾਤਰੀਆਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਫਲਾਈਟ ਦੇ ਲੰਬੇ ਸਮੇਂ ਤੱਕ ਦੇਰੀ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਫਲਾਈਟ ਦੇ ਦੇਰੀ ਨਾਲ ਚੱਲਣ ਸੰਬੰਧੀ ਸਮੇਂ ਸਿਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਨੂੰ ਕੰਪਨੀ ਵਲੋਂ ਕੋਈ ਮੈਸੇਜ ਭੇਜਿਆ ਗਿਆ ਅਤੇ ਨਾ ਹੀ ਈਮੇਲ ਰਾਹੀਂ ਫਲਾਈਟ ਦੇਰੀ ਸੰਬੰਧੀ ਸੂਚਿਤ ਕੀਤਾ ਗਿਆI ਯਾਤਰੀਆਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਾਂ ਸਮੇਤ ਕਈ ਘੰਟਿਆਂ ਤੋਂ ਏਅਰਪੋਰਟ ’ਤੇ ਪ੍ਰੇਸ਼ਾਨ ਹੋ ਰਹੇ ਹਨ। ਭਾਰੀ ਗਰਮੀ ਦੇ ਮੌਸਮ ਵਿਚ ਬਾਹਰ ਇੰਤਜ਼ਾਰ ਕਰਨ ਕਾਰਨ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੇ ਸਪਾਈਸਜੈਟ ਦੇ ਪ੍ਰਬੰਧਕਾਂ ਤੋਂ ਮੰਗ ਕੀਤੀ ਕਿ ਫਲਾਈਟ ਦੀ ਦੇਰੀ ਸੰਬੰਧੀ ਉਨ੍ਹਾਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਫਲਾਈਟ ਨੂੰ ਜਲਦ ਤੋਂ ਜਲਦ ਰਵਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਬਿਨਾਂ ਜਾਣਕਾਰੀ ਦੇ ਘੰਟਿਆਂਬੱਧੀ ਪ੍ਰੇਸ਼ਾਨ ਕਰਨਾ ਬੇਹੱਦ ਮੰਦਭਾਗਾ ਹੈ।

ਪਿਛਲੀ ਖ਼ਬਰ ਟ੍ਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਰਜਵਾਹੇ ’ਚ ਡੁੱਬਣ ਕਾਰਨ ਵਿਅਕਤੀ ਦੀ ਮੌਤ