01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਲੰਗਰ ਦੀਆਂ ਰਸਦਾਂ ਦਾ ਟਰੱਕ ਪਟਨਾ ਸਾਹਿਬ ਲਈ ਰਵਾਨਾ

ਅੰਮ੍ਰਿਤਸਰ,1 ਸਤੰਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਅੱਜ ਡੇਰਾ ਨਿਰਮਲੇ ਤਪੋਬਨ ਸੰਤ ਭੂਰੀ ਵਾਲੇ ਤਰਨ ਤਾਰਨ ਰੋਡ ਤੋਂ ਗੁਰਦੁਆਰਾ ਬਾਲ ਲੀਲਾ ਸਾਹਿਬ ਮੈਣੀ ਸੰਗਤ ਪਟਨਾ ਸਾਹਿਬ ਲਈ ਲੰਗਰ ਦੀਆਂ ਰਸਦਾਂ ਦਾ ਟਰੱਕ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।

ਅਜੀਤ ਡੈਸਕ 01-09-2026

ਅੰਮ੍ਰਿਤਸਰ,1 ਸਤੰਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਅੱਜ ਡੇਰਾ ਨਿਰਮਲੇ ਤਪੋਬਨ ਸੰਤ ਭੂਰੀ ਵਾਲੇ ਤਰਨ ਤਾਰਨ ਰੋਡ ਤੋਂ ਗੁਰਦੁਆਰਾ ਬਾਲ ਲੀਲਾ ਸਾਹਿਬ ਮੈਣੀ ਸੰਗਤ ਪਟਨਾ ਸਾਹਿਬ ਲਈ ਲੰਗਰ ਦੀਆਂ ਰਸਦਾਂ ਦਾ ਟਰੱਕ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਦੇਸ਼ ਵਿਦੇਸ਼ ਤੋਂ ਰੋਜਾਨਾ ਹਜ਼ਾਰਾਂ ਸੰਗਤਾਂ ਪੁੱਜਦੀਆਂ ਹਨ, ਜਿਨ੍ਹਾਂ ਲਈ ਕਾਰ ਸੇਵਾ ਸੰਪਰਦਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਬਾਲ ਲੀਲਾ ਸਾਹਿਬ ਮੈਣੀ ਸੰਗਤ ਵਿਖੇ ਰਿਹਾਇਸ਼ ਅਤੇ 24 ਘੰਟੇ ਗੁਰੂ ਕੇ ਲੰਗਰਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਹਰ ਮਹੀਨੇ ਗੁਰੂ ਕੇ ਲੰਗਰ ਦੀਆਂ ਰਸਦਾਂ ਦਾ ਇਕ ਟਰੱਕ ਪਟਨਾ ਸਾਹਿਬ ਭੇਜਿਆ ਜਾਂਦਾ ਹੈ, ਜੋ ਅੱਜ ਵੀ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਕਾਰ ਸੇਵਾ ਸੰਪਰਦਾਏ ਨਾਲ ਸੰਬੰਧਿਤ ਹੋਰ ਸੰਤ ਮਹਾਂਪੁਰਸ਼ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਨੂੰ ਡਾ. ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਚੰਡੀਗੜ੍ਹ ਸਰਹੱਦ ’ਤੇ ਧਰਨਾ ਦੇਣ ਪੁੱਜੇ ਕਿਸਾਨ, ਪੁਲਿਸ ਨੇ ਵਧਾਈ ਸੁਰੱਖਿਆ