ਚੰਡੀਗੜ੍ਹ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ 2 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜੋ ਚਾਰ ਵਜੇ ਤੱਕ ਚੱਲੇਗੀ। ਇਸ ਧਰਨੇ ਵਿਚ ਇਸ ਮੌਕੇ 500 ਤੋਂ ਵੱਧ ਟਰਾਲੀਆਂ ਪਹੁੰਚ ਚੁੱਕੀਆਂ ਹਨ, ਜਦਕਿ ਕਿਸਾਨ ਆਗੂਆਂ ਵਲੋਂ ਸੈਂਕੜੇ ਟਰਾਲੀਆਂ ਰਸਤੇ ਵਿਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਆਪਣੇ ਨਾਲ ਰਾਸ਼ਨ ਪਾਣੀ ਅਤੇ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਕਈ ਥਾਂਈ ਜਥੇਬੰਦੀਆਂ ਦੇ ਆਗੂਆਂ ਵਲੋਂ ਲੰਗਰਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।
ਤਾਜ਼ਾ ਖ਼ਬਰਾਂ
Free
ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ ਸ਼ੁਰੂ
ਚੰਡੀਗੜ੍ਹ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ 2 ਵਜੇ ਤੋਂ ਸ਼ੁਰੂ...
ਅਜੀਤ ਡੈਸਕ
01-09-2026