01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ, 8 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ

ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ...

ਅਜੀਤ ਡੈਸਕ 01-09-2026

ਅੰਮ੍ਰਿਤਸਰ, 1 ਸਤੰਬਰ  (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਜਾਰੀ ਹੁਕਮਾਂ ਅਨੁਸਾਰ, ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐੱਸ. ਨੂੰ ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਮਨਬੀਰ ਸਿੰਘ, ਆਈ.ਪੀ.ਐੱਸ. ਨੂੰ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਭਾਗੀਰਥ ਸਿੰਘ ਮੀਨਾ ਨੂੰ ਏ.ਆਈ.ਜੀ. ਪਰਸੋਨਲ-1, ਸੀ.ਪੀ.ਓ. ਪੰਜਾਬ, ਵਰੁਣ ਸ਼ਰਮਾ ਨੂੰ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ, ਹਰਮਨਦੀਪ ਸਿੰਘ ਹੰਸ ਨੂੰ ਐੱਸ.ਐੱਸ.ਪੀ. ਪਟਿਆਲਾ, ਸੁਹਹੇਲ ਕਾਸਿਮ ਮੀਰ ਨੂੰ ਐੱਸ.ਐੱਸ.ਪੀ. ਬਠਿੰਡਾ, ਜੋਤੀ ਯਾਦਵ ਨੂੰ ਕਮਾਂਡੈਂਟ 82ਵੀਂ ਬਟਾਲੀਅਨ ਪੀ.ਏ.ਪੀ. ਚੰਡੀਗੜ੍ਹ ਅਤੇ ਵੈਭਵ ਚੌਧਰੀ ਨੂੰ ਐੱਸ.ਐੱਸ.ਪੀ. ਮਾਨਸਾ ਵਜੋਂ ਤਾਇਨਾਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਯੂਥ ਅਕਾਲੀ ਦਲ (ਬ) ਦੇ ਹਰਜੋਤ ਸਿੰਘ ਮਾਂਗਟ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਚਾਰਜ ਨਿਯੁਕਤ ਅਗਲੀ ਖ਼ਬਰ ਪਿੰਡ ਕੋਟਲੀ ਸੱਕਾ 'ਚ ਸਰਕਾਰੀ ਟੈਂਕੀ ਵਾਲੀ ਜਗ੍ਹਾਂ ਤੋਂ 1800 ਲੀਟਰ ਨਜਾਇਜ਼ ਲਾਹਣ ਬਰਾਮਦ