01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੀਸੀਏ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ੇਰ-ਏ-ਪੰਜਾਬ ਟੀ-20 ਲੀਗ ਲਈ ਦਰਸ਼ਕਾਂ ਲਈ ਯੁਵਰਾਜ ਸਿੰਘ ਸਟੈਂਡ ਵਿਚ ਮੁਫ਼ਤ ਦਾਖ਼ਲੇ ਦਾ ਐਲਾਨ

ਐੱਸ. ਏ. ਐੱਸ. ਨਗਰ (ਮੋਹਾਲੀ), 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਮੈਨਕਾਈਂਡ...

ਅਜੀਤ ਡੈਸਕ 01-09-2026

ਐੱਸ. ਏ. ਐੱਸ. ਨਗਰ (ਮੋਹਾਲੀ), 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦੇ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਲਈ ਯੁਵਰਾਜ ਸਿੰਘ ਸਟੈਂਡ ਵਿਚ ਮੁਫ਼ਤ ਦਾਖ਼ਲੇ ਦਾ ਐਲਾਨ ਕੀਤਾ ਹੈ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਆਈ.ਐੱਸ. ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾ ਰਿਹਾ ਹੈ।

ਪੀਸੀਏ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਐਲਾਨੀ ਇਸ ਪਹਿਲਕਦਮੀ ਦਾ ਉਦੇਸ਼ ਵੱਧ ਤੋਂ ਵੱਧ ਕ੍ਰਿਕਟ ਪ੍ਰੇਮੀਆਂ ਨੂੰ ਸਟੇਡੀਅਮ ਤੱਕ ਲਿਆਉਣਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਪ੍ਰਮੁੱਖ ਟੀ-20 ਲੀਗ ਦੇ ਮੁਕਾਬਲੇ ਵਿਚ ਆਪਣੇ ਮਨਪਸੰਦ ਅਤੇ ਉੱਭਰਦੇ ਕ੍ਰਿਕਟ ਸਿਤਾਰਿਆਂ ਨੂੰ ਮੈਦਾਨ ਵਿਚ ਸਿੱਧਾ ਖੇਡਦੇ ਦੇਖ ਸਕਣ। ਪੀਸੀਏ ਦੇ ਸਕੱਤਰ ਮੀਤ ਹੇਅਰ ਨੇ ਦੱਸਿਆ, ਯੁਵਰਾਜ ਸਿੰਘ ਸਟੈਂਡ ਵਿਚ ਦਰਸ਼ਕਾਂ ਨੂੰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਦਾਖ਼ਲਾ ਦਿੱਤਾ ਜਾਵੇਗਾ।

ਮੁਫ਼ਤ ਦਾਖ਼ਲੇ ਦਾ ਲਾਭ ਲੈਣ ਦੇ ਇੱਛੁਕ ਕ੍ਰਿਕਟ ਪ੍ਰੇਮੀ ਗੇਟ ਨੰਬਰ 6 ਰਾਹੀਂ ਸਟੇਡੀਅਮ ਵਿਚ ਦਾਖ਼ਲ ਹੋ ਸਕਦੇ ਹਨ। ਇਸ ਤੋਂ ਇਲਾਵਾ, ਪੀਸੀਏ ਵਲੋਂ ਕ੍ਰਿਕਟ ਪ੍ਰੇਮੀਆਂ ਦੀ ਸਹੂਲਤ ਲਈ ਗੇਟ ਨੰਬਰ 6 ਨੇੜੇ ਦੁਸ਼ਹਿਰਾ ਗਰਾਊਂਡ ਵਿਖੇ ਵਿਸ਼ੇਸ਼ ਪਾਰਕਿੰਗ ਸਥਾਨ ਨਿਰਧਾਰਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਦਿਆਲਗੜ੍ਹ ਜੇਜੀਆਂ ’ਚ 1.44 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਅਗਲੀ ਖ਼ਬਰ 20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਮਗਰੋਂ ਕਿਸਾਨਾਂ ਨੇ ਖੋਲ੍ਹਿਆਂ ਅੰਬਾਲਾ-ਚੰਡੀਗੜ੍ਹ ਹਾਈਵੇਅ