01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਚਿਰਾਗ ਪਾਸਵਾਨ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

ਨਵੀਂ ਦਿੱਲੀ, 1 ਸਤੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੇਂਦਰੀ ...

ਅਜੀਤ ਡੈਸਕ 01-09-2026

ਨਵੀਂ ਦਿੱਲੀ, 1 ਸਤੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਨੂੰ ਇਕ ਧਮਕੀ ਭਰਿਆ ਸੁਨੇਹਾ ਮਿਲਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਅੱਤਵਾਦੀ ਜਲਦੀ ਹੀ ਚਿਰਾਗ ਪਾਸਵਾਨ ਨੂੰ ਮਾਰ ਦੇਣਗੇ। ਇਸ ਸੁਨੇਹੇ ਨੇ ਸੁਰੱਖਿਆ ਕਰਮਚਾਰੀਆਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ। ਮੰਗਲਵਾਰ ਨੂੰ, ਚਿਰਾਗ ਦੇ ਵਧੀਕ ਨਿੱਜੀ ਸਕੱਤਰ ਆਲੋਕ ਕੁਮਾਰ ਸਿੰਘ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਧਮਕੀ ਦਾ ਤੁਰੰਤ ਨੋਟਿਸ ਲੈਣ ਤੇ ਕੇਂਦਰੀ ਮੰਤਰੀ ਦੀ ਸੁਰੱਖਿਆ ਨੂੰ ਅਪਗ੍ਰੇਡ ਕਰਨ ਦੀ ਬੇਨਤੀ ਕੀਤੀ। ਇਹ ਧਿਆਨ ਦੇਣ ਯੋਗ ਹੈ ਕਿ ਚਿਰਾਗ ਪਾਸਵਾਨ ਇਸ ਸਮੇਂ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਰੱਖਦੇ ਹਨ।

ਪਿਛਲੀ ਖ਼ਬਰ ਸਿਹਤ ਖ਼ਰਾਬ ਹੋਣ ਕਾਰਨ ਸਮਾਜਸੇਵੀ ਆਗੂ ਅੰਨਾ ਹਜ਼ਾਰੇ ਹਸਪਤਾਲ ’ਚ ਦਾਖਲ ਅਗਲੀ ਖ਼ਬਰ ਕੇਂਦਰ ਨੇ ਖੰਡ ਡੀਲਰਾਂ ਲਈ ਸਟਾਕ ਹੱਦ 4 ਹਜ਼ਾਰ ਤੋਂ ਘਟਾ ਕੇ 2 ਹਜ਼ਾਰ ਕੁਇੰਟਲ ਕੀਤੀ