ਘੁਮਾਣ, (ਗੁਰਦਾਸਪੁਰ), 2 ਸਤੰਬਰ (ਬੰਮਰਾਹ)- ਪ੍ਰਾਈਵੇਟ ਸਕੂਲਾਂ ਵਿਚ ਚੱਲ ਰਹੀਆਂ ਬੱਸਾਂ ਦੇ ਟਰਾਂਸਪੋਰਟਰਾਂ ਵਲੋਂ ਬਠਿੰਡਾ ਦਾਣਾ ਮੰਡੀ ਵਿਚ ਤਿੰਨ ਸਤੰਬਰ ਨੂੰ ਮਹਾ ਪੰਚਾਇਤ ਬੁਲਾਈ ਗਈ, ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੀ ਵੱਖ-ਵੱਖ ਟਰਾਂਸਪੋਰਟਰ ਇਸ ਮਹਾ ਪੰਚਾਇਤ ਵਿਚ ਸ਼ਾਮਿਲ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਪੱਲਾ ਨੇ ਦੱਸਿਆ ਕਿ ਘੁਮਾਣ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਆਸ ਪਾਸ ਦੇ ਸਕੂਲਾਂ ਵਿਚ ਚੱਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਸਮੁੱਚੇ ਡਰਾਈਵਰ ਅਤੇ ਟਰਾਂਸਪੋਰਟਰ ਆਪਣੀਆਂ ਮੰਗਾਂ ਨੂੰ ਲੈ ਕੇ ਤੇ ਸਤੰਬਰ ਨੂੰ ਮੁਕੰਮਲ ਹੜਤਾਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੱਧਰੀ ਇਸ ਹੜਤਾਲ ਵਿਚ ਇਸ ਇਲਾਕੇ ਤੋਂ ਵੀ ਵੱਡੀ ਗਿਣਤੀ ਵਿਚ ਟਰਾਂਸਪੋਰਟਰ ਅਤੇ ਡਰਾਈਵਰ ਇਸ ਮਹਾ ਪੰਚਾਇਤ ਵਿਚ ਸ਼ਾਮਿਲ ਹੋ ਕੇ ਆਪਣਾ ਰੋਸ ਪ੍ਰਗਟ ਕਰਨਗੇ। ਜੇਕਰ ਸਕੂਲਾਂ ਦੇ ਪ੍ਰਬੰਧਕਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਟਰਾਂਸਪੋਰਟਰਾਂ ਦੇ ਨਾਲ ਹਾਂ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਖੁੱਲ੍ਹੇ ਰਹਿਣਗੇ ।
ਤਾਜ਼ਾ ਖ਼ਬਰਾਂ
Free
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਪ੍ਰਾਈਵੇਟ ਸਕੂਲਾਂ ਦੇ ਟਰਾਂਸਪੋਰਟਰ ਵੀ ਬਠਿੰਡਾ ਵਿਖੇ ਹੋ ਰਹੀ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਣਗੇ
ਘੁਮਾਣ, (ਗੁਰਦਾਸਪੁਰ), 2 ਸਤੰਬਰ (ਬੰਮਰਾਹ)- ਪ੍ਰਾਈਵੇਟ ਸਕੂਲਾਂ ਵਿਚ ਚੱਲ ਰਹੀਆਂ ਬੱਸਾਂ ਦੇ ਟਰਾਂਸਪੋਰਟਰਾਂ ਵਲੋਂ ਬਠਿੰਡਾ ਦਾਣਾ ਮੰਡੀ ਵਿਚ ਤਿੰਨ ਸਤੰਬਰ ਨੂੰ ਮਹਾ ਪੰਚਾਇਤ ਬੁਲਾਈ ਗਈ, ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੀ ਵੱਖ-ਵੱਖ ਟਰਾਂਸਪੋਰਟਰ ਇਸ ਮਹਾ ਪੰਚਾਇਤ ਵਿਚ ਸ਼ਾਮਿਲ ਹੋਣਗੇ।
ਅਜੀਤ ਡੈਸਕ
02-09-2026