02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁਹਾਲੀ : ਸੈਕਟਰ 80 'ਚ ਸਲੂਨ ਦੇ ਬਾਹਰ ਚੱਲੀ ਗੋਲੀ

ਐੱਸ. ਏ. ਐੱਸ. ਨਗਰ, 2 ਸਤੰਬਰ (ਕਪਿਲ ਵਧਵਾ/ਭੁਪਿੰਦਰ ਸਿੰਘ ਬੱਬਰ) — ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ ਵਿਚ ਸੀ.ਪੀ.-67 ਦੇ ਸਾਹਮਣੇ ਸਥਿਤ ਹੇਅਰ ਮਾਸਟਰ ਸੈਲੂਨ ’ਤੇ ਬੁੱਧਵਾਰ ਰਾਤ ਫਾਇਰਿੰਗ...

ਅਜੀਤ ਡੈਸਕ 02-09-2026

ਐੱਸ. ਏ. ਐੱਸ. ਨਗਰ, 2 ਸਤੰਬਰ (ਕਪਿਲ ਵਧਵਾ/ਭੁਪਿੰਦਰ ਸਿੰਘ ਬੱਬਰ)  — ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ ਵਿਚ ਸੀ.ਪੀ.-67 ਦੇ ਸਾਹਮਣੇ ਸਥਿਤ ਹੇਅਰ ਮਾਸਟਰ ਸੈਲੂਨ ’ਤੇ ਬੁੱਧਵਾਰ ਰਾਤ ਫਾਇਰਿੰਗ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਵਲੋਂ ਸੈਲੂਨ ਦੇ ਸ਼ੀਸ਼ੇ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਰਾਊਂਡ ਫਾਇਰ ਕੀਤਾ ਗਿਆ। ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ, ਜਦਕਿ ਗੋਲੀ ਦੇ ਨਿਸ਼ਾਨ ਸੈਲੂਨ ਦੇ ਕੱਚ ’ਤੇ ਦਿਖਾਈ ਦਿੱਤੇ। ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਸੋਹਾਣਾ ਦੇ ਐਸ.ਐਚ.ਓ. ਸਿਮਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਕਰੀਬ 8.20 ਵਜੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਤਰ੍ਹਾਂ ਦੀ ਧਮਕੀ ਮਿਲਣ ਸੰਬੰਧੀ ਕੋਈ ਪੁਸ਼ਟੀ ਨਹੀਂ ਹੋਈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਮਾਮਲਾ ਸੰਵੇਦਨਸ਼ੀਲ ਹੋਣ ਕਾਰਨ ਪੁਲਿਸ ਵਲੋਂ ਇਸ ਸੰਬੰਧੀ ਫਿਲਹਾਲ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।ਦੱਸਿਆ ਜਾਂਦਾ ਹੈ ਕਿ ਸੈਲੂਨ ਦੇ ਸੰਚਾਲਕਾਂ ਨੂੰ ਪਹਿਲਾਂ ਧਮਕੀ ਭਰੇ ਕਾਲ ਆਉਣ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ। ਪੁਲਿਸ ਵਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪਿਛਲੀ ਖ਼ਬਰ ਨਿਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਝਪਟਮਾਰ ਬਜ਼ੁਰਗ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ