ਸ੍ਰੀ ਚਮਕੌਰ ਸਾਹਿਬ (ਰੂਪਨਗਰ), 3 ਸਤੰਬਰ (ਜਗਮੋਹਣ ਸਿੰਘ ਨਾਰੰਗ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਰਾਏਪੁਰ ਵਿਖੇ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ।
ਉਨ੍ਹਾਂ ਇੱਥੇ ਨਤਮਸਤਕ ਹੁੰਦਿਆ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਅਤੇ ਅਜੇਵੀਰ ਸਿੰਘ ਲਾਲਪੁਰ ਵੀ ਹਾਜ਼ਰ ਹਨ।