04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਰੀ ਮੀਂਹ ਨਾਲ ਅੱਤ ਦੀ ਉਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਸਤੰਬਰ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਉਮਸ ਭਰੀ ਗਰਮੀ....

ਅਜੀਤ ਡੈਸਕ 04-09-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਸਤੰਬਰ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਉਮਸ ਭਰੀ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਸੀ। ਗਰਮੀ ਅਤੇ ਹੁੰਮਸ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਸਨ ਅਤੇ ਮੀਂਹ ਦੀ ਉਡੀਕ ਕਰ ਰਹੇ ਸਨ। ਅੱਜ ਦੁਪਹਿਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕੁਝ ਸਮੇਂ ਲਈ ਭਾਰੀ ਮੀਂਹ ਪਿਆ।

ਮੀਂਹ ਪੈਣ ਨਾਲ ਮੌਸਮ ਵਿਚ ਠੰਢਕ ਆਈ ਅਤੇ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੀ। ਮੀਂਹ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਭਾਵੇਂ ਮੀਂਹ ਥੋੜ੍ਹੇ ਸਮੇਂ ਲਈ ਹੀ ਪਿਆ, ਪਰ ਇਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਹੋਈ।

ਪਿਛਲੀ ਖ਼ਬਰ ਬਡਗਾਮ ਵਿਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ: ਅੱਤਵਾਦੀਆਂ ਨਾਲ ਮੁਕਾਬਲਾ, ਇਕ ਅੱਤਵਾਦੀ ਮਾਰਿਆ ਗਿਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਸਿਵਲ ਹਸਪਤਾਲ ਸੰਗਰੂਰ ਪੁੱਜ ਕੇ ਮੋਹਨਜੀਤ ਸਿੰਘ ਦਾ ਪੁੱਛਿਆ ਹਾਲਚਾਲ