05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਨੌਰ ਰੋਡ ਤੇ ਸਕੂਲ ਦੀ ਲਾਪਰਵਾਹੀ ਕਾਰਨ ਸੜਕ ’ਤੇ ਟ੍ਰੈਫਿਕ ਜਾਮ, ਪੁਲਿਸ ਨੇ ਕੱਟੇ 60 ਚਲਾਨ

ਸਨੌਰ, (ਪਟਿਆਲਾ), 5 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਸਨੌਰ ਰੋਡ ’ਤੇ ਸਥਿਤ ਇਕ ਨਿੱਜੀ ਸਕੂਲ ਵਲੋਂ ਪਾਰਕਿੰਗ ਦਾ ਢੁੱਕਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਅੱਜ ਸੜਕ ’ਤੇ ਲੰਮਾ ਟ੍ਰੈਫਿਕ ਜਾਮ ਲੱਗਿਆ ਰਿਹਾ। ਸਕੂਲ ਵਿਚ ਅਧਿਆਪਕ ਮਿਲਣੀ ਹੋਣ ਕਾਰਨ ਵੱਡੀ ਗਿਣਤੀ ਵਿਚ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਪਹੁੰਚੇ, ਜੋ ਪਾਰਕਿੰਗ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਸੜਕ ਦੇ ਦੋਵੇਂ ਪਾਸਿਆਂ ਖੜ੍ਹੇ ਕਰ ਦਿੱਤੇ ਗਏ

ਅਜੀਤ ਡੈਸਕ 05-09-2026

ਸਨੌਰ, (ਪਟਿਆਲਾ), 5 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਸਨੌਰ ਰੋਡ ’ਤੇ ਸਥਿਤ ਇਕ ਨਿੱਜੀ ਸਕੂਲ ਵਲੋਂ ਪਾਰਕਿੰਗ ਦਾ ਢੁੱਕਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਅੱਜ ਸੜਕ ’ਤੇ ਲੰਮਾ ਟ੍ਰੈਫਿਕ ਜਾਮ ਲੱਗਿਆ ਰਿਹਾ। ਸਕੂਲ ਵਿਚ ਅਧਿਆਪਕ ਮਿਲਣੀ ਹੋਣ ਕਾਰਨ ਵੱਡੀ ਗਿਣਤੀ ਵਿਚ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਪਹੁੰਚੇ, ਜੋ ਪਾਰਕਿੰਗ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਸੜਕ ਦੇ ਦੋਵੇਂ ਪਾਸਿਆਂ ਖੜ੍ਹੇ ਕਰ ਦਿੱਤੇ ਗਏ। ਲਗਭਗ 20 ਸਾਲ ਪੁਰਾਣਾ ਅਤੇ ਕਰੀਬ ਦੋ ਕਿੱਲਿਆਂ ਵਿਚ ਫੈਲੇ ਇਸ ਸਕੂਲ ਵਿਚ ਵਾਹਨਾਂ ਦੀ ਪਾਰਕਿੰਗ ਲਈ ਯੋਜਨਾਬੱਧ ਪ੍ਰਬੰਧ ਨਾ ਹੋਣ ਕਾਰਨ ਆਵਾਜਾਈ ਲਈ ਉਪਲਬਧ ਜਗ੍ਹਾ ਕਾਫ਼ੀ ਘੱਟ ਗਈ। ਇਸ ਕਾਰਨ ਪਟਿਆਲਾ–ਸਨੌਰ ਰੋਡ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਵਸਨੀਕਾਂ ਨੇ ਦੱਸਿਆ ਕਿ ਪਾਰਕਿੰਗ ਦੀ ਸਮੱਸਿਆ ਸੰਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਕੋਈ ਪੱਕਾ ਹੱਲ ਨਹੀਂ ਹੋਇਆ। ਪਾਲ ਗੰਗਰੋਲੀ ਨੇ ਕਿਹਾ ਕਿ ਸਕੂਲ ਕੋਲ ਇੰਨੀ ਵੱਡੀ ਜਗ੍ਹਾ ਹੋਣ ਦੇ ਬਾਵਜੂਦ ਪਾਰਕਿੰਗ ਦਾ ਢੁੱਕਵਾਂ ਪ੍ਰਬੰਧ ਨਾ ਹੋਣਾ ਹੈਰਾਨੀਜਨਕ ਹੈ। 

ਇਸ ਸੰਬੰਧੀ ਥਾਣਾ ਸਨੌਰ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਕਰੀਬ 60 ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰਕੇ ਭਵਿੱਖ ਵਿਚ ਅਜਿਹੀ ਸਥਿਤੀ ਪੈਦਾ ਨਾ ਹੋਣ ਦੀ ਹਦਾਇਤ ਕੀਤੀ ਗਈ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਵਲੋਂ ਬਠਿੰਡਾ ਦੇ ਡੀ.ਸੀ. ਤੇ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ ਅਗਲੀ ਖ਼ਬਰ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ