06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਫਾਜ਼ਿਲਕਾ 'ਚ ਸਖੀ ਸਨਮਾਨ ਸਨਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ

ਫ਼ਾਜ਼ਿਲਕਾ, 6 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਸਖੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫ਼ਾਜ਼ਿਲਕਾ ਨਾਲ ਸੰਬੰਧਿਤ ਸੈਂਕੜੇ ਦੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ। ਇਸ ਸਮਾਰੋਹ...

ਅਜੀਤ ਡੈਸਕ 06-09-2026

ਫ਼ਾਜ਼ਿਲਕਾ, 6 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਸਖੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫ਼ਾਜ਼ਿਲਕਾ ਨਾਲ ਸੰਬੰਧਿਤ ਸੈਂਕੜੇ ਦੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ। ਇਸ ਸਮਾਰੋਹ ਦੇ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਊਨ੍ਹਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਅਤੇ ਆਈਆਂ ਹੋਈਆਂ ਸਖੀਆਂ ਦਾ ਸਨਮਾਨ ਕੀਤਾ ਗਿਆ। ਮੀਡੀਆ ਨੂੰ ਜਾਣਕਾਰੀ ਦਿੰਦੇ ਉਨ੍ਹਾ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਾਲਿਆਂ ਵਲੰਟੀਅਰ ਮਹਿਲਾਵਾਂ ਨੂੰ ਸਖੀ ਵਜੋਂ ਸਨਮਾਨ ਦਿੱਤਾ ਗਿਆ ਸੀ ਅਤੇ ਬਣਦਾ ਭੱਤਾ ਦੇਣ ਦੀ ਯੋਜਨਾ ਬਣਾਈ ਗਈ ਸੀ।ਜਿਸਦੇ ਤਹਿਤ ਫ਼ਾਜ਼ਿਲਕਾ ਦੇ ਵਿਚ ਕਰੀਬ 1600 ਸਾਖੀਆਂ ਦੇ ਖਾਤਿਆਂ ਵਿਚ ਕਰੀਬ 5000 ਤੱਕ ਦੀ ਸਨਮਾਨ ਰਾਸ਼ੀ ਸਰਕਾਰ ਵਲੋਂ ਪਾਈ ਜਾ ਚੁੱਕੀ ਹੈ। ਉੱਥੇ ਹੀ ਸਖੀ ਦੇ ਤੋਰ 'ਤੇ ਕੰਮ ਕਰ ਰਹੀ ਕਿਰਨ ਨਾਮ ਦੀ ਮਹਿਲਾ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ ਜਿਸ ਵਲੋਂ ਮਹਿਲਾਵਾਂ ਨੂੰ ਸਨਮਾਨ ਦੇ ਨਾਲ ਰੁਜ਼ਗਾਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਹਰਪਾਲ ਚੀਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਕ... ਅਗਲੀ ਖ਼ਬਰ ਜ਼ੀਰਾ ਵਿਖੇ ਕਾਂਗਰਸੀਆਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ